Amritsar News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ

25 ਨਵੰਬਰ 2024: ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਆਉਂਦੀਆਂ ਹਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ(kultar singh sandhava)  ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ (golden temple) ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

 

ਉਥੇ ਹੀ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਪੰਜਾਬ ਵਿੱਚ ਸਥਾਨਕ ਚੋਣਾਂ ਦੌਰਾਨ ਚੁਣੇ ਗਏ ਨਵੇਂ ਵਿਧਾਇਕਾਂ ਨੂੰ ਵਧਾਈ ਦਿੰਦਾ ਹਾਂ ਅਤੇ ਆਸ ਕਰਦਾ ਹਾਂ ਕਿ ਉਹ ਆਪਣੇ ਹਲਕਿਆਂ ਦੇ ਵਿਕਾਸ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਨਵਾਂ ਪ੍ਰਧਾਨ ਕੌਣ ਬਣਿਆ ਹੈ ਅਤੇ ਪਾਰਟੀ ਵਿੱਚ ਪ੍ਰਧਾਨਾਂ ਦੇ ਅਹੁਦੇ ਬਦਲਦੇ ਰਹਿੰਦੇ ਹਨ ਅਤੇ ਉਮੀਦ ਹੈ ਕਿ ਅਮਨ ਅਰੋੜਾ ਵੀ ਪਾਰਟੀ ਦੀ ਮਜ਼ਬੂਤੀ ਲਈ ਵੱਧ ਚੜ੍ਹ ਕੇ ਕੰਮ ਕਰਨਗੇ।

 

ਉਥੇ ਹੀ ਉਹਨਾਂ ਨਗਰ ਨਿਗਮ ਚੋਣਾਂ ‘ਤੇ ਵੀ ਬੋਲਦਿਆਂ ਕਿਹਾ ਕਿ ਵਿਧਾਨ ਸਭਾ ਦਾ ਸਪੀਕਰ ਸਾਰਿਆਂ ਦਾ ਸਾਂਝਾ ਹੁੰਦਾ ਹੈ ਅਤੇ ਮੈਂ ਸਾਰੀਆਂ ਪਾਰਟੀਆਂ ਨੂੰ ਨਗਰ ਨਿਗਮ ਚੋਣਾਂ ਲਈ ਹੋਰ ਮਿਹਨਤ ਕਰਨ ਲਈ ਕਹਾਂਗਾ।

Scroll to Top