giani raghbir singh

Amritsar News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਨੂੰ ਦਿੱਤਾ ਸੰਦੇਸ਼

6 ਦਸੰਬਰ 2024: ਹਿੰਦ ਦੀ ਚਾਦਰ ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Shri Guru Teg Bahadur Sahib ji) ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਸਤਿਕਾਰ ਦੇ ਨਾਲ ਅੱਜ ਮਨਾਇਆ ਜਾ ਰਿਹਾ ਹੈ। ਉਥੇ ਹੀ ਸੰਗਤਾਂ ਵੱਡੀ ਗਿਣਤੀ ਵਿੱਚ ਵੱਖ-ਵੱਖ ਗੁਰਧਾਮਾਂ ਦੇ ਵਿੱਚ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਿਹਾ ਹਨ| ਦੂਜੇ ਪਾਸੇ ਸੱਚਖੰਡ ਸ਼੍ਰੀ (Sachkhand Sri Darbar Sahib today to pay obeisance on the occasion of Martyrdom Day) ਦਰਬਾਰ ਸਾਹਿਬ ਦੇ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਅੱਜ ਸ਼ਹੀਦੀ ਦਿਹਾੜੇ ਮੌਕੇ ਮੱਥਾ ਟੇਕਣ ਦੇ ਲਈ ਪਹੁੰਚ ਰਿਹਾ ਹਨ।

ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੱਤਾ, ਉਹਨਾਂ ਨੇ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ ਤੇ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਆਪਣੀ ਸ਼ਹਾਦਤ ਪ੍ਰਾਪਤ ਕੀਤੀ ਸੀ, ਅਤੇ ਪੂਰੀ ਦੁਨੀਆਂ ਦੇ ਵਿੱਚ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਸੀ। ਉਹਨਾਂ ਕਿਹਾ ਕਿ ਅੱਜ ਦੇ ਦਿਨ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਨਜ਼ਦੀਕੀ ਗੁਰਦੁਆਰਿਆਂ ਵਿੱਚ ਜਾ ਕੇ ਨਤਮਸਤਕ ਹੋਣਾ ਚਾਹੀਦਾ ਹੈ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਹਰੇਕ ਨੂੰ ਝੱਲਣਾ ਚਾਹੀਦਾ ਹੈ।

read more: Amritsar News: ਸੁਖਬੀਰ ਬਾਦਲ ‘ਤੇ ਪਹਿਲਾਂ ਵੀ ਹਮਲਾ ਕਰਨ ਦੀ ਕੀਤੀ ਗਈ ਸੀ ਕੋਸ਼ਿਸ਼

Scroll to Top