7 ਦਸੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Committee) ਕਮੇਟੀ ਦੀ ਕਾਰਜਕਾਰਨੀ ਦੇ ਪੰਜ ਮੈਂਬਰੀ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ(Sri Akal Takht Sahib) ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ (Giani Raghbir Singh) ਸਿੰਘ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੈਂਬਰ ਬਲਦੇਵ ਸਿੰਘ (Baldev Singh Kalyan) ਕਲਿਆਣ ਦੀ ਅਗਵਾਈ ਦੇ ਵਿੱਚ ਹੋਈ ਹੈ, ਦੱਸ ਦੇਈਏ ਕਿ ਬਲਦੇਵ ਸਿੰਘ ਕਲਿਆਣ ਦੇ ਵਫ਼ਦ ਨੇ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਖ਼ਿਲਾਫ਼ ਸਿੱਖ ਮਰਿਆਦਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਉਥੇ ਹੀ ਬਲਦੇਵ ਸਿੰਘ ਨੇ ਕਿਹਾ ਕਿ 40 ਸਾਲਾਂ ਬਾਅਦ ਮੁੜ ਤੋਂ ਸ੍ਰੀ ਹਰਿਮੰਦਰ ਸਾਹਿਬ ‘ਤੇ ਇੱਕ ਵਾਰ ਫਿਰ ਹਮਲਾ ਕੀਤਾ ਗਿਆ ਹੈ, ਉਹਨਾਂ ਕਿਹਾ ਕਿ ਇਹ ਗੋਲੀ ਸੁਖਬੀਰ ਨੂੰ ਨਹੀਂ ਦਰਅਸਲ ਸ੍ਰੀ ਹਰਿਮੰਦਰ ਸਾਹਿਬ ‘ਤੇ ਚਲਾਈ ਗਈ ਹੈ। ਉਹਨਾਂ ਇਹ ਵੀ ਕਿਹਾ ਕਿ ਨਰਾਇਣ ਸਿੰਘ ਚੌੜਾ ਵੱਲੋਂ ਚਲਾਈ ਗਈ ਗੋਲੀ ਨੇ 84 ਯਾਦ ਕਰਾਇਆ ਹੈ|
READ MORE: Sukhbir Badal: ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਸੰਬੰਧੀ ਪੁਲਿਸ ਵੱਲੋਂ ਵੱਡਾ ਖੁਲਾਸਾ