Amritsar News: ਪੰਜਾਬੀ ਫਿਲਮ ‘Radio Return” ਦੀ ਸਟਾਰ ਕਾਸਟ ਤੇ ਭਾਰਤੀ ਰੈਸਲਰ The Great Khali ਪਹੁੰਚੇ ਦਰਬਾਰ ਸਾਹਿਬ

17 ਨਵੰਬਰ 2024: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ (shri darbar sahib) ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਹੀ ਰੋਜ਼ਾਨਾ ਕਈ ਫਿਲਮੀ ਸਿਤਾਰੇ ਅਤੇ ਕਈ ਰਾਜਨੀਤਿਕ ਲੀਡਰ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ, ਤੇ ਜਿਸ ਦੇ ਚਲਦੇ ਅੱਜ ਪੰਜਾਬੀ ਫਿਲਮ ਰੇਡੀਓ ਰਿਟਰਨ(Radio Return)  ਦੀ ਸਟਾਰਕਾਸਟ ਸਮੇਤ ਭਾਰਤੀ ਰੈਸਲਰ ਦਾ ਗਰੇਟ ਖਲੀ (The Great Khali) ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।

 

ਇਸ ਦੌਰਾਨ ਉਹਨਾਂ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾ ਗ੍ਰੇਟ ਖਲੀ ਸਮੇਤ ਫਿਲਮੀ ਅਦਾਕਾਰਾਂ ਨੇ ਕਿਹਾ ਕਿ ਉਹਨਾਂ ਦੀ ਫਿਲਮ ਰੇਡੀਓ ਰਿਟਰਨ ਆ ਰਹੀ ਹੈ ਜੋ ਕਿ ਇੱਕ ਪੰਜਾਬੀ ਫਿਲਮ ਹੈ ਅਤੇ ਪਰਿਵਾਰਿਕ ਫਿਲਮ ਹੈ ਤੇ ਅਸੀਂ ਸਭ ਨੂੰ ਅਪੀਲ ਕਰਦੇ ਹਾਂ ਕਿ ਲੋਕ ਇਸ ਫਿਲਮ ਨੂੰ ਵੱਧ ਤੋਂ ਵੱਧ ਦੇਖਣ ਅਤੇ ਇਸ ਫਿਲਮ ਦੀ ਕਾਮਯਾਬੀ ਦੇ ਲਈ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਨ ਆਏ ਹਾਂ।

 

ਉੱਥੇ ਹੀ ਪੱਤਰਕਾਰਾਂ ਵੱਲੋਂ ਜਦੋਂ ਸਵਾਲ ਕੀਤਾ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਫਿਲਮ ਦੀ ਪ੍ਰਮੋਸ਼ਨ ਲਈ ਦਰਬਾਰ ਸਾਹਿਬ ਵਿੱਚ ਆਉਣ ਤੇ ਮਨਾਹੀ ਕੀਤੀ ਗਈ ਹੈ ਤੇ ਫਿਲਮ ਦੀ ਟੀਮ ਨੇ ਕਿਹਾ ਕਿ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਿਰਫ ਮੱਥਾ ਟੇਕਣ ਆਏ ਹਨ ਅਤੇ ਕਿਸੇ ਵੀ ਚੰਗੀ ਚੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਔਟ ਆਸਰਾ ਲੈਣਾ ਬਹੁਤ ਜਰੂਰੀ ਹੁੰਦਾ ਹੈ ਅਤੇ ਇਸ ਦੇ ਲਈ ਅੱਜ ਉਹ ਪਰਮਾਤਮਾ ਦਾ ਆਸ਼ੀਰਵਾਦ ਲੈਣ ਆਏ ਹਨ ਕਿ ਉਹ ਫਿਲਮ ਦੇ ਵਿੱਚ ਉਹਨਾਂ ਨੂੰ ਕਾਮਯਾਬੀ ਮਿਲੇ|

Scroll to Top