2 ਦਸੰਬਰ 2024: ਪੰਜ ਸਿੰਘ ਸਾਹਿਬਾਨ ਸੁਖਬੀਰ ਬਾਦਲ(sukhbir singh badal) ਸਮੇਤ ਵੱਖ-ਵੱਖ ਅਕਾਲੀ ਆਗੂਆਂ, 17 ਸਾਬਕਾ ਅਕਾਲੀ ਮੰਤਰੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਸਾਬਕਾ ਮੈਂਬਰਾਂ ਨੂੰ ਸਖ਼ਤ ਧਾਰਮਿਕ ਸਜ਼ਾਵਾਂ ਦੇ ਸਕਦੇ ਹਨ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨ ਦੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ਥਿਰੀ ਹੀ ਦੇਰ ਦੇ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਲਏ ਗਏ ਫੈਸਲੇ ਅਕਾਲੀ ਦਲ ਅਤੇ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਸਿਆਸੀ ਅਤੇ ਸੰਪਰਦਾਇਕ ਭਵਿੱਖ ਤੈਅ ਕਰਨਗੇ।
ਉਥੇ ਹੀ ਤੁਹਾਨੂੰ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਪਹੁੰਚ ਚੁੱਕੇ ਹਨ, ਦੱਸ ਦੇਈਏ ਕਿ ਬਾਦਲ ਵ੍ਹੀਲ ਚੇਅਰ ‘ਤੇ ਬੈਠ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ|