Amritsar: ਪੰਜਾਬ ‘ਚ ਕਹਿਰ! ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌ.ਤ

13 ਮਈ 2025: ਪੰਜਾਬ ਦੇ ਅੰਮ੍ਰਿਤਸਰ (amritsar) ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ (police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ, ਗੁਜਰਾਤ ਦੇ ਨਡੀਆਡ ਵਿੱਚ ਦੇਸੀ ਸ਼ਰਾਬ ਪੀਣ ਤੋਂ ਬਾਅਦ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ।ਮਜੀਠਾ ਵਿੱਚ ਨਕਲੀ ਸ਼ਰਾਬ ਰੈਕੇਟ ‘ਤੇ ਪੰਜਾਬ ਸਰਕਾਰ (punjab sarkar) ਦੀ ਵੱਡੀ ਕਾਰਵਾਈ! ਮੁੱਖ ਦੋਸ਼ੀ ਪ੍ਰਭਜੀਤ ਸਿੰਘ ਗ੍ਰਿਫਤਾਰ – ਨਕਲੀ ਸ਼ਰਾਬ ਸਪਲਾਈ ਕਰਨ ਦਾ ਮਾਸਟਰਮਾਈਂਡ ਨਿਕਲਿਆ|

ਐਸਐਸਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਪੁਸ਼ਟੀ:

ਐਫਆਈਆਰ ਨੰਬਰ 42 ਮਿਤੀ 13/5/25, ਧਾਰਾ 105 ਬੀਐਨਐਸ ਅਤੇ 61ਏ ਆਬਕਾਰੀ ਐਕਟ ਅਧੀਨ ਕੇਸ ਦਰਜ

– ਗ੍ਰਿਫ਼ਤਾਰ ਮੁਲਜ਼ਮ:

• ਕੁਲਬੀਰ ਸਿੰਘ ਉਰਫ ਜੱਗੂ (ਮੁੱਖ ਦੋਸ਼ੀ ਪ੍ਰਭਜੀਤ ਦਾ ਭਰਾ)।
• ਸਾਹਿਬ ਸਿੰਘ ਉਰਫ ਸਰਾਏ, ਵਾਸੀ ਮੜੀ ਕਲਾਂ
• ਗੁਰਜੰਟ ਸਿੰਘ, ਨਿਵਾਸੀ
• ਨਿੰਦਰ ਕੌਰ ਪਤਨੀ ਜੀਤਾ, ਵਾਸੀ ਥਰੇਨਵਾਲ।

– ਪੂਰੇ ਨਕਲੀ ਸ਼ਰਾਬ ਨੈੱਟਵਰਕ ਦੀ ਜਾਂਚ ਜਾਰੀ ਹੈ –

– ਪੰਜਾਬ ਸਰਕਾਰ ਨੇ ਸਖ਼ਤੀ ਦਾ ਸੰਕੇਤ ਦਿੱਤਾ
– ‘ਆਪ ਸਰਕਾਰ’ ਦਾ ਸਖ਼ਤ ਸੰਦੇਸ਼ – ਸ਼ਰਾਬ ਮਾਫੀਆ ਨੂੰ ਬਖਸ਼ਿਆ ਨਹੀਂ ਜਾਵੇਗਾ!

Read More: Bihar: ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਕਰੀਬ 40 ਜਣਿਆਂ ਦੀ ਗਈ ਜਾਨ

Scroll to Top