Amritsar news

ਅੰਮ੍ਰਿਤਸਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 38 ਕਿੱਲੋ ਹੈਰੋਇਨ ਸਮੇਤ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 17 ਨਵੰਬਰ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਲਾਸ਼ੀ ਮੁਹਿੰਮ ਦੌਰਾਨ, ਸੱਤ ਮੁਲਜ਼ਮਾਂ ਨੂੰ 38 ਕਿੱਲੋ ਹੈਰੋਇਨ ਅਤੇ 10 ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿਰੁੱਧ ਵੱਖ-ਵੱਖ ਥਾਣਿਆਂ ‘ਚ ਮਾਮਲੇ ਦਰਜ ਕੀਤੇ ਗਏ ਹਨ।

ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਇਸ ਬਾਰੇ ਜਾਣਕਾਰੀ ਥੋੜ੍ਹੀ ਦੇਰ ‘ਚ ਦੇਣਗੇ। ਮੁਲਜ਼ਮਾਂ ਦੇ ਕਬਜ਼ੇ ‘ਚੋਂ ਅੱਠ ਸੌ ਗ੍ਰਾਮ ਅਫੀਮ ਅਤੇ 102 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੰਗਲਵਾਰ ਸਵੇਰੇ ਸਰਹੱਦੀ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਉਪਰੋਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

Read More: ਅੰਮ੍ਰਿਤਸਰ ‘ਚ ਬਿਨਾਂ ਰਜਿਸਟ੍ਰੇਸ਼ਨ ਦੇ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਉਣ ‘ਤੇ ਪੁਲਿਸ ਕਾਰਵਾਈ

ਵਿਦੇਸ਼

Scroll to Top