Amritsar Police

ਅਮ੍ਰਿਤਸਰ ਪੁਲਿਸ ਵਲੋਂ ਸ਼ਹਿਰ ‘ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਇੱਕ ਮੈਂਬਰ ਗ੍ਰਿਫਤਾਰ

ਅੰਮ੍ਰਿਤਸਰ, 05 ਮਈ 2023: ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਗੰਨ ਪੁਆਇੰਟ ਦੇ ਉੱਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਸਾਹਮਣੇ ਆਇਆ ਸਨ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ | ਸੀ.ਆਈ.ਏ ਸਟਾਫ ਪੁਲਿਸ ਥਾਣਾ ਗੇਟ ਹਕੀਮਾਂ ਦੀ ਪੁਲਿਸ (Amritsar Police) ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ |

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਇਸ ਗਿਰੋਹ ਵੱਲੋਂ ਝਬਾਲ ਰੋਡ ਨੇੜੇ ਚੌਧਰੀ ਫਾਰਮ ਦੇ ਕੋਲ ਇੱਕ ਕੰਬਲਾਂ ਵਾਲੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕੀਤੀ ਸੀ, ਇਸਦੇ ਚੱਲਦੇ ਦੁਕਾਨਦਾਰ ਵੱਲੋਂ ਇਹਨਾਂ ਦਾ ਵਿਰੋਧ ਕੀਤਾ ਗਿਆ ਅਤੇ ਇਹ ਬੇਰੰਗ ਹੀ ਉਥੋਂ ਭੱਜ ਗਏ ਅਤੇ ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਵੱਲੋਂ ਤਰਨ ਤਾਰਨ ਰੋਡ ਦੇ ਉੱਪਰ ਵੀ ਇਸ ਗਿਰੋਹ ਵਲੋ ਇੱਕ ਕਬਾੜੀ ਦੀ ਦੁਕਾਨ ਉਪਰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਇਸ ਤੋਂ ਇਲਾਵਾ ਹੋਰ ਵੀ ਇਹਨਾਂ ਵੱਲੋਂ ਵੱਖ-ਵੱਖ ਥਾਵਾਂ ਦੇ ਉਪਰ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ |

ਜਿਸ ਦੇ ਚੱਲਦੇ ਪੁਲਿਸ ਵੱਲੋਂ ਇਸ ਗਿਰੋਹ ਦਾ ਪਰਦਾਫਾਸ਼ ਕਰਦਿਆਂ ਜਸਬੀਰ ਸਿੰਘ ਉਰਫ਼ ਭੋਲੂ ਪਰਦੀਪ ਅਤੇ ਯਾਕੂਬ ਉਰਫ ਦੀਪੂ ‘ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਅਧਿਕਾਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਬਾਕੀ ਮੈਂਬਰਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਗ੍ਰਿਫਤਾਰ ਵਿਅਕਤੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਜੰਸੀਵ ਕੀਤੀ ਜਾਵੇਗੀ |

Scroll to Top