July 7, 2024 7:08 pm
Amritsar police

ਅੰਮ੍ਰਿਤਸਰ ਪੁਲਿਸ ਵਲੋਂ ਵੱਖ-ਵੱਖ ਜ਼ਿਲ੍ਹਿਆਂ ‘ਚ ਇਰਾਦਾ ਕਤਲ ਤੇ ਲੁੱਟ-ਖੋਹ ਕਰਨ ਵਾਲਾ ਕਾਬੂ

ਅੰਮ੍ਰਿਤਸਰ 21 ਨਵੰਬਰ 2022: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਦੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ (ਦਿਹਾਤੀ) ਦੇ ਅਧੀਨ ਪੈਂਦੇ ਥਾਣਾ ਕੱਥੂਨੰਗਲ ਦੇ ਏਰੀਆ ਵਿੱਚ ਹਰਜੀਤ ਸਿੰਘ ਜੋ ਕਿ ਫੇਰੀ ਲਾ ਕੇ ਬਰਤਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਸਨੂੰ 02 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਹਿਜ਼ਾਦਾ ਨੇੜੇ ਰੋਕ ਕੇ ਪਿਸਟਲ ਦਿਖਾ ਕੇ ਉਸਦੀ ਜੇਬ ਵਿਚੋਂ ਡਰਾ ਧਮਕਾ ਕੇ 4000 ਰੁਪਏ ਲੁੱਟ ਲਏ |

ਇਸ ਦੌਰਾਨ ਜਦੋਂ ਹਰਜੀਤ ਸਿੰਘ ਨੇ ਵਿਰੋਧ ਕੀਤਾ ਅਤੇ ਮੋਟਰਸਾਈਕਲ ਦੇ ਪਿਛਲੇ ਪਾਸੇ ਸਵਾਰ ਵਿਅਕਤੀ ਨਾਲ ਹੱਥੋਪਾਈ ਹੋ ਗਿਆ । ਇਸੇ ਦੌਰਾਨ ਮੋਟਰਸਾਈਕਲ ਚਾਲਕ ਮੌਕਾ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਥਾਣਾ ਕੱਥੂਨੰਗਲ ਦੀ ਪੁਲਿਸ ਮੌਕੇ ਤੇ ਪਹੁੰਚ ਗਈ |

ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ ਨਜਾਇਜ 1 ਪਿਸਟਲ ਬਰਾਮਦ ਕੀਤੀ ਹੈ |ਪੁਲਿਸ ਵਲੋਂ ਦੂਜੇ ਸਾਥੀ ਦੀ ਭਾਲ ਜਾਰੀ ਹੈ ਅਤੇ ਪੁਲਿਸ ਦਾ ਨਕਹਿਨਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਿੰਸਪਾਲ ਸਿੰਘ ਵਜੋਂ ਹੋਈ ਹੈ, ਜਿਸ ਪਾਸੋਂ 01 ਨਜਾਇਜ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 06 ਜਿੰਦਾ ਰੋਂਦ ਕਬਜੇ ਵਿੱਚ ਲਏ ਗਏ ਹਨ। ਇਸ ਸਬੰਧੀ ਮੁਲਜਮਾਂ ਖਿਲਾਫ ਥਾਣਾ ਕੱਥੂਨੰਗਲ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਦੋਸ਼ੀ ਪ੍ਰਿੰਸਪਾਲ ਸਿੰਘ ਖ਼ਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ’ਚ ਮਾਮਲੇ ਦਰਜ ਹਨ ਅਤੇ ਵੱਖ-ਵੱਖ ਅਦਾਲਤਾਂ ਵੱਲੋਂ ਭਗੌੜਾ ਚੱਲ ਰਿਹਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਐੱਮ. ਐੱਸ ਔਲਖ ਨੇ ਦੱਸਿਆ ਕਿ ਨਜਾਇਜ ਹਥਿਆਰਾਂ ਦੀ ਸਪਲਾਈ ਕਰਵਾਉਣ ਵਾਲੇ ਵਿਅਕਤੀਆਂ ਬਾਰੇ ਵੀ ਪਤਾ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿਚ ਵੀ ਨਜਾਇਜ ਹਥਿਆਰ ਰੱਖਣ/ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਜਾ ਸਕੇ |