Site icon TheUnmute.com

ਅੰਮ੍ਰਿਤਸਰ ਪੁਲਿਸ ਵਲੋਂ ਉੱਤਰਾਖੰਡ ਤੋਂ 4 ਲੱਖ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਛੇ ਵਿਅਕਤੀ ਗ੍ਰਿਫਤਾਰ

Amritsar police

ਅੰਮ੍ਰਿਤਸਰ 26 ਦਸੰਬਰ 2022: ਪੰਜਾਬ ਚੋਂ ਨਸ਼ੇ ਦੇ ਰੈਕਟ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ | ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ (Amritsar police) ਦੀ ਟੀਮ ਨੇ ਨਸ਼ੇ ਦੀਆਂ ਗੋਲੀਆਂ ਕੈਪਸੂਲ ਵੇਚਣ ਵਾਲੇ ਗਿਰੋਹ ਦੀ ਸਪਲਾਈ ਚੈਨ ਨੂੰ ਤੋੜ ਕੇ ਉੱਤਰਾਖੰਡ ਤੋਂ ਕੁੱਲ ਛੇ ਜਣਿਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਨੇ ਦੱਸਿਆ ਕਿ ਥਾਣਾ A ਡਵੀਜ਼ਨ ਪੁਲਿਸ ਨੇ 21 ਦਸੰਬਰ 2022 ਨੂੰ ਉਤਰਾਖੰਡ ਤੋਂ ਨਿਸ਼ਾਨ ਸ਼ਰਮਾ ਅਤੇ ਰਾਜੀਵ ਕੁਮਾਰ ਉਰਫ ਸੌਰਵ ਨੂੰ ਕਾਬੂ ਕਰਕੇ ਇਹਨਾਂ ਪਾਸੋਂ 29,920 ਨਸ਼ੀਲੀਆਂ ਗੋਲੀਆਂ ਅਤੇ 29000/ ਰੁਪਏ ਡਰੰਗ ਮਨੀ) ਬ੍ਰਾਮਦ ਕੀਤੀ ਗਈ ਸੀ | ਪੁਲਿਸ ਨੇ ਕੁੱਲ 4 ਲੱਖ 5 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਨਿਸ਼ਾਨ ਸ਼ਰਮਾ ਨੇ ਦੱਸਿਆ ਕਿ ਉਸਨੇ ਇਹ ਨਸੀਲੀਆਂ ਗੋਲੀਆਂ ਉਤਰਾਖੰਡ ਤੋਂ ਲਿਆਦੀਆਂ ਹਨ | ਪੁਲਿਸ ਨੇ ਦੱਸਿਆ ਕਿ ਉੱਤਰਖੰਡ ਦੀ ਇੱਕ ਫੈਕਟਰੀ ਵਿੱਚ ਇਹ ਨਸ਼ੀਲੀਆਂ ਗੋਲੀਆਂ ਤਿਆਰ ਕੀਤੀਆਂ ਜਾਂਦੀਆਂ ਸਨ ਅਤੇ ਪੰਜਾਬ ਵਿੱਚ ਸਪਲਾਈ ਦੀ ਕਰਨ ਵਾਲੇ ਸਨ |

ਇਸਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਉਤਰਾਖੰਡ ਵਿਖੇ ਭੇਜੀਆਂ ਗਈਆਂ, ਜਿੱਥੇ ਪੁਲਿਸ ਟੀਮ ਵੱਲੋਂ ਦੇਹਰਾਦੂਨ ਤੋਂ ਉਸਮਾਨ ਰਾਜਪੂਤ ਨੂੰ ਕਾਬੂ ਕਰਕੇ ਇਸ ਪਾਸੇ ਚਾਰ ਲੱਖ ਪੰਜ ਹਜ਼ਾਰ ਨਸ਼ੀਲੇ ਕੈਪਸੂਲ ਗੋਲੀਆਂ ਬ੍ਰਾਮਦ ਕੀਤੀਆ | ਗ੍ਰਿਫ਼ਤਾਰ ਦੇਸ਼ ਉਸਮਾਨ ਰਾਜਪੂਤ ਦੀ RAPPORT REMEDIS ਨਾਮ ਦੀ ਦਵਾਈਆਂ ਦੀ ਫੈਕਰਟੀ ਇੰਡੀਸਟਰੀਅਲ ਏਰੀਆ ਦੇਹਰਾਦੂਨ ਵਿਖੇ ਹੈ, ਫੈਕਟਰੀ ਦੇ ਲਾਇਸੈਂਸ ਨੂੰ ਡਰੱਗ ਅਥਾਰਟੀ ਦੇਹਰਾਦੂਨ (ਉਤਰਾਖੰਡ) ਵੱਲੋਂ ਅਕਤੂਬਰ 2012 ਵਿੱਚ ਹੀ ਕੈਂਸਲ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਹਾਸਲ ਕਰਕੇ ਡੂੰਘਿਆਈ ਨਾਲ ਹਰ ਪੱਖ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਸਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੋਂ ਦੇਹ ਵਪਾਰ ਦੇ ਧੰਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਹੋਟਲ ਮਾਲਕਾਂ ਨੂੰ ਆਖਰੀ ਚਿਤਾਵਨੀ ਦਿੱਤੀ ਗਈ ਹੈ | ਆਉਣ ਵਾਲੇ ਸਮੇਂ ਵਿਚ ਅਜਿਹੀ ਹਰਕਤ ਦੁਬਾਰਾ ਸਾਹਮਣੇ ਆਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ ਅਤੇ ਹੋਟਲ ਵੀ ਸੀਲ ਕਰਨ ਦੀ ਜ਼ਰੂਰਤ ਪਈ ਤਾਂ ਉਹ ਵੀ ਕਰਨਗੇ | ਜ਼ਿਕਰਯੋਗ ਹੈ ਕਿ ਜਿਥੇ ਇੱਕ ਪਾਸੇ ਪੰਜਾਬ ਵਿੱਚ ਨਸ਼ਾ ਹੀ ਤੇਜ਼ੀ ਨਾਲ ਵਧ ਰਿਹਾ ਹੈ ਉਥੇ ਹੀ ਦੇਹ ਵਪਾਰ ਦਾ ਧੰਦਾ ਵੀ ਗੈਰ-ਕਾਨੂੰਨੀ ਤਰੀਕੇ ਨਾਲ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ ਅਤੇ ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਈਆਂ ਹਨ |

Exit mobile version