robbers

ਲੜਕੀ ਕੋਲੋਂ ਮੋਬਾਈਲ ਖੋਹਣ ਵਾਲੇ ਲੁਟੇਰਿਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 23 ਜੂਨ 2023: ਅੰਮ੍ਰਿਤਸਰ ਦੇ ਸਦਰ ਥਾਣੇ ਅਧੀਨ ਆਉਂਦੇ ਇਲਾਕੇ ਵਿੱਚ ਰੋਜ਼ਾਨਾ ਦੀ ਤਰ੍ਹਾਂ ਇਕ ਲੜਕੀ ਆਪਣੇ ਕੰਮ ਤੋਂ ਵਾਪਸ ਆ ਰਹੀ ਸੀ ਤਾਂ ਲੁਟੇਰਿਆਂ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ, ਜਦੋਂ ਫਤਿਹਗੜ੍ਹ ਚੂੜੀਆਂ ਬਾਈਪਾਸ ਨਜ਼ਦੀਕ ਲੜਕੀ ਆਪਣੇ ਮੋਬਾਇਲ ‘ਤੇ ਗੱਲ ਕਰ ਰਹੀ ਸੀ ਤਾਂ ਲੁਟੇਰੇ (Robbers) ਉਸ ਦਾ ਮੋਬਾਇਲ ਫੋਨ ਖੋਹ ਕੇ ਭੱਜ ਗਏ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ |

ਜਿਸ ਤੋਂ ਬਾਅਦ ਲੜਕੀ ਵੱਲੋਂ ਥਾਣਾ ਸਦਰ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਉਸ ਸਮੇਂ ਕਾਮਯਾਬੀ ਮਿਲੀ, ਜਦੋਂ ਉਕਤ ਗਿਰੋਹ ਦੇ ਤਿੰਨ ਮੈਬਰਾਂ ਜਿਨ੍ਹਾਂ ਵਿੱਚ ਗੁਰਜੰਟ ਸਿੰਘ, ਫਤਿਹਆਲਮ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਇਨਾਂ ਦੇ ਕਬਜ਼ੇ ਤੋਂ 2 ਖੋਹੇ ਹੋਏ ਮੋਬਾਇਲ ਫੋਨ ਬਰਾਮਦ ਕੀਤੇ ਹਨ |

ਇਸ ਤੋਂ ਇਲਾਵਾ ਇਹਨਾ ਦਾ ਇੱਕ ਸਾਥੀ ਹੋਰ ਜਿਸ ਦੀ ਪਛਾਣ ਲਵ ਵਜੋਂ ਹੋਈ ਹੈ, ਜਿਸ ਦੀ ਤਲਾਸ਼ ਜਾਰੀ ਹੈ ਅਤੇ ਉਸਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਹੋਰ ਵੀ ਖ਼ੁਲਾਸੇ ਅਤੇ ਕਾਫੀ ਬ੍ਰਾਮਦਗੀ ਹੋਣ ਦੀ ਆਸ ਹੈ |

ਏਸੀਪੀ ਨੌਰਥ ਅੰਮ੍ਰਿਤਸਰ, ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਇਹਨਾਂ ਵਿੱਚੋਂ ਦੋ ਵਿਅਕਤੀ (Robbers) ਨਸ਼ੇ ਦੇ ਆਦੀ ਸਨ ਅਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ, ਫਿਲਹਾਲ ਇਨ੍ਹਾਂ ਵਿਅਕਤੀਆਂ ‘ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ | ਲੇਕਿਨ ਫਿਰ ਵੀ ਪੁਲਿਸ ਇਸ ਕੇਸ ਦੀ ਜਾਂਚ ਕਰ ਰਹੀ ਹੈ ਕਿ ਇੰਨਾ ਜਿਨ੍ਹਾਂ ਵਿਅਕਤੀਆਂ ਦੇ ‘ਤੇ ਪਹਿਲਾਂ ਕੋਈ ਮਾਮਲੇ ਦਰਜ ਸਨ ਜਾ ਨਹੀਂ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਦਾ ਚੌਥਾ ਸਾਥੀ ਜੋ ਕਿ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ, ਉਸਦੀ ਗ੍ਰਿਫਤਾਰੀ ਤੋਂ ਬਾਅਦ ਹੋਰ ਵੀ ਬਰਾਮਦਗੀ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ |

Scroll to Top