Jaggu Bhagwanpuria

ਅੰਮ੍ਰਿਤਸਰ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ ਗ੍ਰਿਫਤਾਰ

ਚੰਡੀਗੜ੍ਹ, 11 ਜੁਲਾਈ, 2023: ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ (Jaggu Bhagwanpuria) ਗੈਂਗ ਦੇ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਜਾ ਕੇ ਲੁਕ ਗਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਅਤੇ ਜੈਮਰ ਵੀ ਬਰਾਮਦ ਕੀਤਾ ਹੈ।

ਏਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮਥੁਰਾ ਤੋਂ ਫੜੇ ਗਏ ਮੁਲਜ਼ਮਾਂ ਦੇ ਨਾਂ ਅਭਿਸ਼ੇਕ ਮਹਾਜਨ ਵਾਸੀ ਦੀਨਾ ਨਗਰ, ਪਰਮਦਲੀਪ ਸਿੰਘ ਵਾਸੀ ਤਰਨਤਾਰਨ ਅਤੇ ਸੋਨੂੰ ਗੋਸਵਾਮੀ ਵਾਸੀ ਮਥੁਰਾ ਹਨ। 22 ਮਈ ਨੂੰ ਮਕਬੂਲਪੁਰਾ ਇਲਾਕੇ ਵਿੱਚ ਕਾਰ ਵਿੱਚ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਨੇ ਘਟਨਾ ਤੋਂ ਬਾਅਦ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਮਜੀਠਾ ਰੋਡ ’ਤੇ ਪੁਲਿਸ ਮੁਲਾਜ਼ਮ ਕੋਲੋਂ ਵਰਤੀ ਗਈ ਕਾਰ ਖੋਹ ਲਈ ਗਈ।

ਪੁਲਿਸ ਨੇ ਮਾਮਲੇ ਦੀ ਜਾਂਚ ਨੂੰ ਵਧਾਉਂਦੇ ਹੋਏ ਕੁਝ ਦਿਨ ਪਹਿਲਾਂ ਜੰਮੂ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਕਾਰਨ ਮੁਲਜ਼ਮਾਂ ਦੇ ਸੁਰਾਗ ਮਿਲਣੇ ਸ਼ੁਰੂ ਹੋ ਗਏ। ਪੁਲਿਸ ਨੇ ਮਥੁਰਾ ਵੱਲ ਮੁੜ ਕੇ ਤਿੰਨਾਂ ਮੁਲਜ਼ਮਾਂ ਨੂੰ ਫੜ ਲਿਆ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 7 ਜਣਿਆ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਫਰਾਰ ਹਨ |

Scroll to Top