ਅੰਮ੍ਰਿਤਸਰ, 05 ਦਸੰਬਰ 2024: ਅੰਮ੍ਰਿਤਸਰ ਪੁਲਿਸ (Amritsar police) ਨੇ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਨਸ਼ਾ ਤਸਕਰੀ ਕਰਨ ਦੇ ਮਾਮਲੇ ‘ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ 5 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ |
ਪੁਲਿਸ (Amritsar police) ਮੁਤਾਬਕ ਇਹ ਨਸ਼ਾ ਸਰਹੱਦ ਪਾਰੋਂ ਮਾਡਿਊਲ ਵੱਲੋਂ ਸਪਲਾਈ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਪੁਲਿਸ ਨੇ ਅਜਿਹੀਆਂ ਕਈਂ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ, ਜਿਸ ‘ਚ ਭਾਰਤੀ ਫੌਜ ਵੀ ਸਮੇਂ-ਸਮੇਂ ਅਜਿਹੀਆਂ ਕੋਸ਼ਿਸ਼ਾਂ ‘ਤੇ ਠੱਲ੍ਹ ਪਾਉਂਦੀ ਹੈ |
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਰੋਡੇਵਾਲੀ ਦਾ ਵਾਸੀ ਹਰਪ੍ਰਤਾਪ ਸਿੰਘ ਉਰਫ ਹੈਪੀ (29 ਸਾਲ), ਪਿੰਡ ਨਗਲ ਸੋਹਲ ਦਾ ਵਾਸੀ ਕਰਨਦੀਪ ਸਿੰਘ (21 ਸਾਲ) ਅਤੇ ਪਿੰਡ ਧਰਮਕੋਟ ਦਾ ਵਾਸੀ ਜਗਪ੍ਰੀਤ ਸਿੰਘ (19ਸਾਲ) ਵਜੋਂ ਹੋਈ ਹੈ | ਇਹ ਤਿੰਨ ਨੌਜਵਾਨ ਅੰਮ੍ਰਿਤਸਰ ਦੇ ਹੀ ਵਸਨੀਕ ਹਨ | ਪੁਲਿਸ ਨੇ ਹੈਰੋਇਨ ਦੀ ਖੇਪ ਦੇ ਨਾਲ-ਨਾਲ ਮੁਲਜ਼ਮਾਂ ਦਾ ਮੋਟਰਸਾਈਕਲ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਸੀ.ਪੀ. ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਚੂੜੀਆਂ ਇਲਾਕੇ ਤੋਂ ਕੁਝ ਵਿਅਕਤੀਆਂ ਨੇ ਇਕ ਅਣਪਛਾਤੇ ਵਿਅਕਤੀ ਕੋਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਹੈ ਅਤੇ ਉਹ ਮੋਟਰਸਾਈਕਲ ‘ਤੇ ਵੇਰਕਾ ਬਾਈਪਾਸ ਵੱਲ ਜਾ ਰਹੇ ਹਨ |
ਸੀਆਈਏ ਸਟਾਫ-1 ਦੀ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਐਸਕਾਰਟ ਹਸਪਤਾਲ ਅੰਮ੍ਰਿਤਸਰ ਨੇੜਿਓਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ | ਇਸਦੇ ਨਾਲ ਹੀ ਹੈਰੋਇਨ ਦੀ ਕੁੱਲ ਕੀਮਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ NDPS ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Read More: Punjab Goverment: ਘਰ ਬੈਠੇ ਹੀ ਹੁਣ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ