ਅੰਮ੍ਰਿਤਸਰ 21 ਸਤੰਬਰ 2023: ਅੰਮ੍ਰਿਤਸਰ ਦੇ ਵਿੱਚ ਦਿਨ-ਦਿਹਾੜੇ ਲੁੱਟ (Robbery) ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਚੋਰੀ ਅਤੇ ਲੁੱਟ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਹਨਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਪੁਲਿਸ ਵੱਲੋਂ ਵੀ ਥਾਂ-ਥਾਂ ‘ਤੇ ਨਾਕੇਬੰਦੀ ਕਰਕੇ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ |
ਇਸ ਦੌਰਾਨ ਅੰਮ੍ਰਿਤਸਰ ਥਾਣਾ ਸਿਵਲ ਲਾਈਨਜ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਖਿਡੌਣੇ ਵਾਲੀ ਪਿਸਟਲ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲਿਆ ਨੂੰ ਕਾਬੂ ਕਰ ਲਿਆ ਗਿਆ | ਪੁਲਿਸ ਪਾਰਟੀ ਵੱਲੋਂ ਸੂਚਨਾਂ ਦੇ ਅਧਾਰ ‘ਤੇ ਸਪੈਸ਼ਲ ਨਾਕਾਬੰਦੀ ਕਰਕੇ ਯੋਜ਼ਨਾਂਬੰਦ ਤਰੀਕੇ ਨਾਲ ਲੋਕਾਂ ਤੋਂ ਨਕਲੀ ਪਿਸਟਲ ਦਿਖਾ ਕੇ ਲੁੱਟਾ-ਖੋਹਾਂ ਅਤੇ ਚੌਰੀਆਂ (Robbery) ਕਰਨ ਵਾਲੇ ਮੁਲਜ਼ਮ ਸੁਨੀਲ ਰਾਏ ਅਤੇ ਮੁਨੀਸ਼ ਕੁਮਾਰ ਨੂੰ ਕਾਬੂ ਕਰ ਲਿਆ ਅਤੇ ਇਹਨਾਂ ਕੋਲੋਂ ਪੰਜ ਮੋਬਾਇਲ ਫੋਨ ਅਤੇ ਵਾਰਦਾਤ ਸਮੇਂ ਵਰਤਿਆ ਖਿਡੌਣਾ ਪਿਸਟਲ ਅਤੇ ਮੋਟਰਸਾਇਕਲ ਪਲਸਰ ਬਰਾਮਦ ਕੀਤਾ ਗਿਆ ਹੈ | ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਇਹਨਾਂ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਤਫਤੀਸ਼ ਜਾਰੀ ਹੈ |