June 30, 2024 9:41 pm
Amritsar police

ਅੰਮ੍ਰਿਤਸਰ ਪੁਲਿਸ ਵਲੋਂ 126 ਕਿੱਲੋ ਹੈਰੋਇਨ ਮਾਮਲੇ ‘ਚ ਦੋ ਨੌਜਵਾਨ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 01 ਸਤੰਬਰ 2022: ਪੰਜਾਬ ਪੁਲਿਸ ਵਲੋਂ ਸੂਬੇ ‘ਚ ਨਸ਼ਾ ਖਤਮ ਕਰਨ ਨੂੰ ਲੈ ਕੇ ਮੁਹਿੰਮ ਵਿੱਢੀ ਗਈ ਹੈ ਜਿਸ ਵਿੱਚ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ| ਜਿਸ ਦੇ ਚੱਲਦੇ 5 ਮਹੀਨੇ ਪਹਿਲਾਂ ਗੁਜਰਾਤ ਤੋਂ ਫੜੀ 126 ਕਿਲੋ ਹੈਰੋਇਨ ਦੇ ਲਿੰਕ ਹੁਣ ਅੰਮ੍ਰਿਤਸਰ ਨਾਲ ਜੁੜਦੇ ਹੋਏ ਨਜ਼ਰ ਆ ਰਹੇ ਹਨ | ਜਿਸਦੇ ਚੱਲਦੇ ਅੰਮ੍ਰਿਤਸਰ ਪੁਲਿਸ (Amritsar police) ਵਲੋਂ ਪਿੰਡ ਭਕਨਾ ਵਿਖੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ |

ਗ੍ਰਿਫ਼ਤਾਰ ਕੀਤੇ ਇਨ੍ਹਾਂ ਨੌਜਵਾਨਾਂ ਤੋਂ ਪੁਲਿਸ ਨੇ ਦੋ ਕਿੱਲੋ ਹੈਰੋਇਨ ਵੀ ਬਰਾਮਦ ਕੀਤੀ | ਇਸ ਬਾਰੇ ਅੰਮ੍ਰਿਤਸਰ ਦਿਹਾਤੀ ਪੁਲਿਸ ਐੱਸ.ਪੀ.ਡੀ ਯੁਗਰਾਜ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਦੇ ਪਿੰਡ ਭਕਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦਵਾਰਕਾ ਬੰਦਰਗਾਹ ਤੋਂ ਭੇਜੀ ਗਈ ਕੁੱਲ 126 ਕਿਲੋ ਹੈਰੋਇਨ ਦੀ ਖੇਪ ਦੇ ਇੱਕ ਹਿੱਸੇ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ|

ਇਸਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਦੋਨਾਂ ਮੁਲਜਮਾਂ ਦੇ ਕੋਲੋਂ ਦੋ ਕਿਲੋ ਹੈਰੋਇਨ ਪੰਜ ਲੱਖ ਦੀ ਡਰੱਗ ਮਨੀ ਤੇ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਅਤੇ ਰਣਜੀਤ ਸਿੰਘ ਉਰਫ ਰਾਣਾ ਵਜੋਂ ਹੋਈ ਹੈ |

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਮੀਨ ਨਾਮ ਦਾ ਮਛੇਰਾ ਜੋ ਕਿ ਬੰਦਰਗਾਹ ਵਿਖੇ ਨਸ਼ਾ ਤਸਕਰੀ ਦਾ ਕੰਮ ਕਰਦਾ ਸੀ, ਜਿਸਨੂੰ ਕਿ ਪੰਜ ਮਹੀਨੇ ਪਹਿਲਾਂ ਹੀ ਗੁਜਰਾਤ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ | ਉਸੇ ਕੜੀ ਤਹਿਤ ਉਸੇ 126 ਕਿਲੋ ਹੈਰੋਇਨ ਦੀ ਖੇਪ ਦੇ ਵਿੱਚੋਂ ਦੋ ਕਿੱਲੋ ਹੈਰੋਇਨ ਦੀ ਖੇਪ ਲੈ ਕੇ ਪੰਜਾਬ ਪਹੁੰਚੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਹੁਣ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ | ਫ਼ਿਲਹਾਲ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਪੁਲਿਸ ਹੋਰ ਬਰੀਕੀ ਨਾਲ ਪੁੱਛਗਿੱਛ ਕਰੇਗੀ