ਅੰਮ੍ਰਿਤਸਰ ਪੁਲਿਸ

ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਮਾਡਿਊਲ ਦੇ 9 ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 04 ਜੁਲਾਈ 2025: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Police) ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਨਸ਼ਿਆਂ, ਹਥਿਆਰਾਂ ਅਤੇ ਹਵਾਲਾ ਨੈੱਟਵਰਕਾਂ ਖਿਲਾਫ਼ ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ‘ਚ ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ‘ਚ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਹਿਲੇ ਮਾਮਲੇ ‘ਚ ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਚੋਂ ਦੋ ਹਾਲ ਹੀ ‘ਚ ਮਲੇਸ਼ੀਆ ਤੋਂ ਵਾਪਸ ਆਏ ਹਨ। ਉਨ੍ਹਾਂ ਤੋਂ 1 ਕਿਲੋ ਹੈਰੋਇਨ ਅਤੇ 5 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਚ 3 ਗਲੌਕ 9 ਐਮਐਮ ਅਤੇ 2 ਚੀਨੀ ਪਿਸਤੌਲ ਕਾਰਤੂਸ ਸ਼ਾਮਲ ਹਨ। ਪੁਲਿਸ ਮੁਤਾਬਕ ਇਹ ਮੁਲਜ਼ਮ ਪਾਕਿਸਤਾਨ ਅਤੇ ਮਲੇਸ਼ੀਆ ‘ਚ ਮੌਜੂਦ ਹੈਂਡਲਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ‘ਚ ਹਥਿਆਰ ਸਪਲਾਈ ਕਰ ਰਹੇ ਸਨ।

ਪੁਲਿਸ (Amritsar Police) ਮੁਤਾਬਕ ਇੱਕ ਹੋਰ ਮਾਮਲੇ ‘ਚ ਪੁਲਿਸ ਨੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕਾਰਵਾਈ ‘ਚ ਪੁਲਿਸ ਨੇ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ। ਇਹ ਸਿੰਡੀਕੇਟ ਹਵਾਲਾ ਚੈਨਲਾਂ ਰਾਹੀਂ ਦੁਬਈ ਭੇਜ ਰਿਹਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਕਮਾਏ ਕਾਲੇ ਧਨ ਨੂੰ ਵਿਦੇਸ਼ਾਂ ‘ਚ ਨਿਵੇਸ਼ ਕਰ ਰਿਹਾ ਸੀ।

ਇਨ੍ਹਾਂ ਦੋਵਾਂ ਮਾਮਲਿਆਂ ‘ਚ ਪੁਲਿਸ ਸਟੇਸ਼ਨ ਸਦਰ ਅਤੇ ਪੁਲਿਸ ਸਟੇਸ਼ਨ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਨੇ ਕਿਹਾ ਕਿ ਇਸ ਮਾਡਿਊਲ ਦੇ ਅੰਤਰਰਾਸ਼ਟਰੀ ਅਤੇ ਘਰੇਲੂ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read More: ਕਾਊਂਟਰ ਇੰਟੈਲੀਜੈਂਸ ਨੇ ਗੈਰ-ਕਾਨੂੰਨੀ ਹ.ਥਿ.ਆ.ਰਾਂ ਦੀ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, 3 ਜਣਿਆਂ ਨੂੰ ਕੀਤਾ ਗ੍ਰਿਫਤਾਰ

Scroll to Top