15 ਅਕਤੂਬਰ 2025: ਅੰਮ੍ਰਿਤਸਰ (amritsar) ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸਪੈਸ਼ਲ ਸੈੱਲ, ਅੰਮ੍ਰਿਤਸਰ ਦੀ ਇੱਕ ਟੀਮ ਵੱਲੋਂ ਕੀਤੀ ਗਈ।
ਐਸਐਸਪੀ ਦਿਹਾਤੀ ਨੇ ਦੱਸਿਆ ਕਿ ਗਸ਼ਤ ਦੌਰਾਨ ਟੀਮ ਨੇ ਪੁਲ ਡਰੇਨ ਮੱਤੇਵਾਲ ਨੇੜੇ ਸ਼ੱਕ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਰੋਕਿਆ। ਉਸਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਦੋ ਗਲੌਕ ਪਿਸਤੌਲ, ਨੌਂ ਰੌਂਦ (9 ਐਮਐਮ) ਅਤੇ ਦੋ ਮੈਗਜ਼ੀਨ ਬਰਾਮਦ ਹੋਏ। ਦੋਸ਼ੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਰਾਣਾ ਪੁੱਤਰ ਲਖਵਿੰਦਰ ਸਿੰਘ ਵਾਸੀ ਉਦੋਕੇ ਖੁਰਦ ਵਜੋਂ ਹੋਈ ਹੈ। ਮੱਤੇਵਾਲ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਡੀਐਸਪੀ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਸ਼ੀ ਤੋਂ ਜ਼ਬਤ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਉਸਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਦਾ ਪਾਕਿਸਤਾਨ ਜਾਂ ਕਿਸੇ ਵਿਦੇਸ਼ੀ ਗਿਰੋਹ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਦੀਵਾਲੀ ਤੋਂ ਪਹਿਲਾਂ ਹਥਿਆਰਾਂ ਦੀ ਸਪਲਾਈ ਰੋਕਣ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
Read More: ਨੌਜਵਾਨਾਂ ‘ਤੇ ਬਾਈਕ ਸਵਾਰ ਹ.ਮ.ਲਾ.ਵ.ਰਾਂ ਨੇ ਚਲਾਈਆਂ ਗੋ.ਲੀ.ਆਂ, ਇੱਕ ਨੌਜਵਾਨ ਦੀ ਮੌ.ਤ