ਦੀਪਿਕਾ ਲੂਥਰਾ

ਅੰਮ੍ਰਿਤਸਰ ਪੁਲਿਸ ਵੱਲੋਂ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਵਿਅਕਤੀ ਪਟਿਆਲਾ ਤੋਂ ਗ੍ਰਿਫਤਾਰ

ਅੰਮ੍ਰਿਤਸਰ, 17 ਜੂਨ 2025: ਅੰਮ੍ਰਿਤਸਰ ਦੀ ਰਹਿਣ ਵਾਲੀ ਦੀਪਿਕਾ ਲੂਥਰਾ (Deepika Luthra) ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰੋਂ ਅਤੇ ਬੀਕੇਆਈ ਤੋਂ ਧਮਕੀਆਂ ਮਿਲੀਆਂ ਹਨ। ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਦੀਪਿਕਾ ਨੂੰ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ।

ਫਿਲਹਾਲ ਦੀਪਿਕਾ ਵੱਲੋਂ ਇਸ ਸਬੰਧੀ ਕੋਈ ਹੋਰ ਜਵਾਬ ਨਹੀਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਪੁਲਿਸ ਕਮਿਸ਼ਨਰੇਟ ਵੱਲੋਂ ਦੀਪਿਕਾ ਨੂੰ ਦੋ ਗੰਨਮੈਨ ਵੀ ਦਿੱਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦੀਪਿਕਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਰਮਨਦੀਪ ਸਿੰਘ ਕੋਲ ਪਹੁੰਚੀ।

ਪੁਲਿਸ ਮੁਤਾਬਕ ਰਮਨਦੀਪ ਸਿੰਘ ਬਹੁਤ ਪੜ੍ਹਿਆ-ਲਿਖਿਆ ਨਹੀਂ ਹੈ। ਪੁਲਿਸ ਨੂੰ ਬਿਆਨ ਦਿੰਦੇ ਹੋਏ ਰਮਨਦੀਪ ਨੇ ਦੱਸਿਆ ਕਿ ਹਰ ਕੋਈ ਦੀਪਿਕਾ ਨੂੰ ਧਮਕੀ ਦੇ ਰਿਹਾ ਸੀ, ਇਸ ਲਈ ਉਸਨੇ ਵੀ ਫੇਮ ਲਈ ਉਸਨੂੰ ਧਮਕੀ ਦਿੱਤੀ। ਪੁਲਿਸ ਨੇ ਉਸਦੇ ਮੋਬਾਈਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਮੀਦ ਹੈ ਕਿ ਦੀਪਿਕਾ ਨੂੰ ਧਮਕੀ ਦੇਣ ਦੇ ਮਾਮਲੇ ‘ਚ ਆਉਣ ਵਾਲੇ ਦਿਨਾਂ ‘ਚ ਕੁਝ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

Read More: Deepika Luthra Instagram: ਦੀਪਿਕਾ ਲੂਥਰਾ ਨੇ ਸੋਸ਼ਲ ਮੀਡੀਆ ਅਕਾਊਂਟ ਕੀਤਾ ਬੰਦ

Scroll to Top