Amritsar Police

ਅੰਮ੍ਰਿਤਸਰ ਪੁਲਿਸ ਨੇ ਪੁਲਿਸ ਕਾਂਸਟੇਬਲ ਸਮੇਤ ਦੋ ਜਣੇ ਕੀਤੇ ਗ੍ਰਿਫਤਾਰ, 46.91 ਲੱਖ ਰੁਪਏ ਬਰਾਮਦ

ਅੰਮ੍ਰਿਤਸਰ, 19 ਅਪ੍ਰੈਲ 2025: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ੇ ਖ਼ਿਲਾਫ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Police) ਨੇ ਇੱਕ ਪੁਲਿਸ ਕਾਂਸਟੇਬਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਇਨ੍ਹਾਂ ਤੋਂ 46.91 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ (Amritsar Police) ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਮਰੀਕਾ ਅਧਾਰਤ ਸਮੱਗਲਰ ਜੋਬਨ ਕਲੇਰ ਅਤੇ ਗੈਂਗਸਟਰ ਗੋਪੀ ਵੱਲੋਂ ਇਹ ਡਰੱਗ ਗਿਰੋਹ ਚਲਾਇਆ ਜਾ ਰਿਹਾ ਸੀ। ਦੋਵੇਂ ਵਿਅਕਤੀਆਂ ਅੰਮ੍ਰਿਤਸਰ ਦਿਹਾਤੀ ਨਾਲ ਸੰਬੰਧਿਤ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਲੁਧਿਆਣਾ ਵਿਖੇ ਤਾਇਨਾਤ ਇੱਕ ਪੁਲਿਸ ਕਾਂਸਟੇਬਲ ਵੀ ਸ਼ਾਮਲ ਸੀ |

ਅੰਮ੍ਰਿਤਸਰ ਥਾਣਾ ਛੇਹਾਰਟਾ ਦੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਪੁਲਿਸ ਕਾਂਸਟੇਬਲ ਸਮੇਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੇ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਹਰਮੀਤ ਸਿੰਘ ਅਤੇ ਨਵਜੋਤ ਸਿੰਘ ਵੱਜੋਂ ਹੋਈ ਹੈ ਅਤੇ ਨਵਜੋਤ ਸਿੰਘ ਪੁਲਿਸ ‘ਚ ਕਾਂਸਟੇਬਲ ਵਜੋਂ ਲੁਧਿਆਣੇ ਵਿਖੇ ਤਾਇਨਾਤ ਹੈ | ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਹੋਰ ਵੀ ਬਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ |

Read More: Lawrence Bishnoi’s interview: ਪੰਜਾਬ ਪੁਲਿਸ ਦੇ 7 ਕਰਮਚਾਰੀਆਂ ਦਾ ਕੀਤਾ ਜਾਵੇਗਾ ਪੌਲੀਗ੍ਰਾਫ ਟੈਸਟ

Scroll to Top