July 5, 2024 2:18 am
Amritsar police

ਅੰਮ੍ਰਿਤਸਰ ਪੁਲਿਸ ਵਲੋਂ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਅਸਲੇ ਸਮੇਤ ਦੋ ਵਿਅਕਤੀ ਕਾਬੂ

ਅੰਮ੍ਰਿਤਸਰ 17 ਨਵੰਬਰ 2022: ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅੰਮ੍ਰਿਤਸਰ ਪੁਲਿਸ (Amritsar police) ਨੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਕਥਿਤ ਤੌਰ ‘ਤੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਮਕਬੂਲਪੁਰਾ ਇਲਾਕੇ ਵੱਲ ਜਾ ਰਹੇ ਸਨ। ਪੁਲਿਸ ਨੇ ਦੋਵਾਂ ਕੋਲੋਂ 3 ਗ੍ਰਨੇਡ, 1 ਲੱਖ ਦੀ ਨਕਦੀ ਅਤੇ ਕਾਰ ਬਰਾਮਦ ਕੀਤੀ ਹੈ। ਪੁਲਿਸ ਇਸ ਮਾਮਲੇ ‘ਚ ਜਲਦ ਹੀ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।