ਅੰਮ੍ਰਿਤਸਰ, 07 ਅਕਤੂਬਰ 2026: Mad Sandhu Murder Case: ਮੈਡ ਸੰਧੂ ਮਾਮਲੇ ਸਬੰਧੀ ਮਹੱਤਵਪੂਰਨ ਖ਼ਬਰਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਮੈਡ ਸੰਧੂ ਕਤਲ ਮਾਮਲੇ ‘ਚ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਹੋਈ ਹੈ, ਇਸ ਮਾਮਲੇ ਦੇ ਸਬੰਧ ‘ਚ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਹਿਰਾਸਤ ‘ਚ ਲਏ ਗਏ ਸ਼ੱਕੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਨੂੰ ਉਮੀਦ ਹੈ ਕਿ ਛੇਤੀ ਹੀ ਇਸ ਮਾਮਲੇ ਦੇ ਮੁੱਖ ਸ਼ੂਟਰਾਂ ਅਤੇ ਮੁੱਖ ਸਾਜ਼ਿਸ਼ਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੁਲਿਸ ਕਮਿਸ਼ਨਰ ਦੇ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੁਝ ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੇ ਪੈਸਿਆਂ ਲਈ ਇਹ ਕਤਲ ਕੀਤਾ ਹੋ ਸਕਦਾ ਹੈ। ਪੁਲਿਸ ਇਸ ਅਪਰਾਧ ਦੇ ਪਿੱਛੇ ਅਸਲ ਚਿਹਰਿਆਂ ਅਤੇ ਮਾਸਟਰਮਾਈਂਡਾਂ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਪੜਾਅ ‘ਤੇ ਮੁਲਜ਼ਮਾਂ ਦੇ ਨਾਮ ਜਾਂ ਜਾਂਚ ਦੇ ਵੇਰਵੇ ਸਾਂਝੇ ਕਰਨ ਨਾਲ ਚੱਲ ਰਹੀ ਜਾਂਚ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ, ਉਨ੍ਹਾਂ ਮੀਡੀਆ ਅਤੇ ਆਮ ਲੋਕਾਂ ਨੂੰ ਸਬਰ ਰੱਖਣ ਦੀ ਅਪੀਲ ਕੀਤੀ। ਪੁਲਿਸ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਅਗਲੇ 24 ਘੰਟਿਆਂ ਦੇ ਅੰਦਰ ਮਾਮਲੇ ਨਾਲ ਸਬੰਧਤ ਸਾਰੇ ਤੱਥ ਅਤੇ ਖੁਲਾਸੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਜਾਣਗੇ। ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
Read More: ਅਜਨਾਲਾ ‘ਚ ASI ਜਸਵੰਤ ਸਿੰਘ ਨੂੰ ਗੋ.ਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ




