Jaggu Bhagwanpuria

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ 11 ਲਈ 2022: ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਅੰਮ੍ਰਿਤਸਰ ਪੁਲਿਸ (Amritsar Police) ਨੂੰ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ। ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਸ਼ਾਮ 6 ਵਜੇ ਤੱਕ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇ।

ਜਿਕਰਯੋਗ ਹੈ ਕਿ 6 ਜੁਲਾਈ ਨੂੰ ਮਾਨਸਾ ਪੁਲਿਸ ਵਲੋਂ ਮੂਸੇਵਾਲਾ ਕਤਲ ਮਾਮਲੇ ’ਚ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਭੇਜ ਦਿੱਤਾ ਸੀ | ਇਸਦੇ ਨਾਲ ਹੀ ਅੱਜ 11 ਜੁਲਾਈ ਨੂੰ ਭਗਵਾਨਪੁਰੀਆ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ |

Scroll to Top