July 2, 2024 8:40 pm
Yaariyan-2

ਅੰਮ੍ਰਿਤਸਰ ਪੁਲਿਸ ਵੱਲੋਂ ਫਿਲਮ ਯਾਰੀਆਂ-2 ਦੇ ਨਿਰਦੇਸ਼ਕ, ਨਿਰਮਾਤਾ ਤੇ ਅਦਾਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 12 ਸਤੰਬਰ 2023: ਪੰਜਾਬ ਪੁਲਿਸ ਨੇ ਬਾਲੀਵੁੱਡ ਫਿਲਮ ਯਾਰੀਆਂ-2 (Yaariyan-2) ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਥਾਣਾ ਈ-ਡਵੀਜ਼ਨ ਦੀ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸ਼ਿਕਾਇਤ ’ਤੇ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਵਿਨੈ ਸਪਰੂ ਅਤੇ ਫ਼ਿਲਮ ਨਿਰਮਾਤਾ ਭੂਸ਼ਣ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਫਿਲਮ (Yaariyan-2) ਦੇ ਗੀਤ ਅਤੇ ਟੀਜ਼ਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਸ ਫਿਲਮ ਵਿੱਚ ਅਦਾਕਾਰ ਨੇ ਕਿਰਪਾਨ ਧਾਰਨ ਕੀਤੀ ਹੈ , ਜਦੋਂ ਕਿ ਉਸ ਦੇ ਵਾਲ ਕੱਟੇ ਹੋਏ ਹਨ। ਅਦਾਕਾਰ ਨੇ ਨੂੰ ਸਿੱਖ ਕਕਾਰ (ਸਿੱਖ ਧਰਮ ਦਾ ਪ੍ਰਤੀਕ) ਕਿਰਪਾਨ ਬਹੁਤ ਹੀ ਇਤਰਾਜ਼ਯੋਗ ਢੰਗ ਨਾਲ ਪਹਿਨਿਆ ਹੋਇਆ ਹੈ, ਜੋ ਕਿ ਸਵੀਕਾਰਯੋਗ ਨਹੀਂ ਹੈ।

ਸ਼੍ਰੋਮਣੀ ਕਮੇਟੀ ਨੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਉਣ ਲਈ ਕਿਹਾ ਹੈ। ਕਮੇਟੀ ਦਾ ਕਹਿਣਾ ਹੈ ਕਿ ਟੀ-ਸੀਰੀਜ਼ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਹਟਾ ਦੇਣਾ ਚਾਹੀਦਾ ਹੈ। ਉਪਰੋਕਤ ਇਤਰਾਜ਼ਯੋਗ ਦ੍ਰਿਸ਼ਾਂ ਵਾਲੇ ਇਸ ਵੀਡੀਓ ਗੀਤ ਨੂੰ ਪ੍ਰਕਾਸ਼ਿਤ ਕਰਨ ਲਈ ਜੇਕਰ ਕਿਸੇ ਹੋਰ ਪਲੇਟਫਾਰਮ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਨੂੰ ਵੀ ਹਟਾ ਦਿੱਤਾ ਜਾਵੇ ਪਰ ਇਸ ਦੇ ਬਾਵਜੂਦ ਫਿਲਮ ਨਿਰਮਾਤਾਵਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।