ਅੰਮ੍ਰਿਤਸਰ , 01 ਜਨਵਰੀ 2023: ਸਾਲ 2024 (New Year) ਦੇ ਆਗਮਨ ਨੂੰ ਲੈ ਕੇ ਜਿੱਥੇ ਕਿ ਪੂਰੇ ਦੇਸ਼ ਦੇ ਵਿੱਚ ਲੋਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਸਨ ਉੱਥੇ ਹੀ ਅੰਮ੍ਰਿਤਸਰ ਵਿੱਚ ਵੀ ਲੋਰੈਂਸ ਰੋਡ ‘ਤੇ ਨੌਜਵਾਨਾਂ ਵੱਲੋਂ 2024 ਦੇ ਆਗਮਨ ਅਤੇ 2023 ਨੂੰ ਅਲਵਿਦਾ ਕਹਿੰਦੇ ਹੋਏ ਜਸ਼ਨ ਮਨਾਇਆ ਜਾ ਰਿਹਾ ਸੀ ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਹੁੱਲੜਬਾਜੀ ਵੀ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਹਲਕਾ ਲਾਠੀਚਾਰਜ ਵੀ ਕੀਤਾ ਗਿਆ।
ਜਿਸ ਦੀਆਂ ਤਸਵੀਰਾਂ ਉੱਥੇ ਮੌਜੂਦ ਲੋਕਾਂ ਵੱਲੋਂ ਆਪਣੇ ਮੋਬਾਇਲਾਂ ਦੇ ਵਿੱਚ ਕੈਦ ਕਰ ਲਈਆਂ | ਇਸ ਸੰਬੰਧ ਦੇ ਵਿੱਚ ਜਦੋਂ ਪੁਲਿਸ ਦੇ ਨਾਲ ਮੀਡੀਆ ਨੇ ਗੱਲਬਾਤ ਕੀਤੀ ਅਤੇ ਪੁਲਿਸ ਨੇ ਦੱਸਿਆ ਕਿ ਕੁਝ ਨੌਜਵਾਨ ਵੱਲੋਂ ਨਵੇਂ ਸਾਲ (New Year) ਦੇ ਜਸ਼ਨ ਮਨਾਉਂਦੇ ਸਮੇਂ ਹੁੱਲੜਬਾਜ਼ੀ ਕਰ ਰਹੇ ਸਨ, ਜਿਨਾਂ ਨੂੰ ਕਿ ਪੁਲਿਸ ਨੇ ਸਮਝਾਇਆ ਹੈ ਅਤੇ ਕਿਸੇ ਵੀ ਤਰੀਕੇ ਦਾ ਲਾਠੀਚਾਰਜ ਨਹੀਂ ਕੀਤਾ | ਮਹਿਲਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਫੋਰਸ ਜਗ੍ਹਾ ਜਗ੍ਹਾ ਤੇ ਤਾਇਨਾਤ ਹੈ ਕਿਉਂਕਿ ਬਹੁਤ ਸਾਰੇ ਪਰਿਵਾਰ ਵੀ ਨਵਾਂ ਸਾਲ ਮਨਾਉਣ ਦੇ ਵਾਸਤੇ ਆਏ ਹੋਏ ਹਨ | ਇਸ ਲਈ ਕਿਸੇ ਵੀ ਵਿਅਕਤੀ ਨੂੰ ਹੁੱਲੜਬਾਜੀ ਨਹੀਂ ਕਰਨ ਦਿੱਤੀ ਜਾਵੇਗੀ, ਜੇਕਰ ਕੋਈ ਹੁੱਲੜਬਾਜ਼ੀ ਕਰਦਾ ਪਾਇਆ ਗਿਆ ਤੇ ਉਸ ਤੇ ਖ਼ਿਲਾਫ਼ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।