ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕਾ ਜੋ ਕਿ ਬਹੁਤ ਅਮੀਰ ਕੋਸ਼ ਇਲਾਕਾ ਮੰਨਿਆ ਜਾਂਦਾ ਹੈ ਅਤੇ ਇਸ ਇਲਾਕੇ ਵਿੱਚ ਨਜਾਇਜ਼ ਤੌਰ ‘ਤੇ ਚੱਲ ਰਹੇ ਨਾਜਾਇਜ਼ ਹੁੱਕਾ ਬਾਰ ਅਤੇ ਬੀਅਰ ਬਾਰ ਦੇ ਲਾਇਸੈਂਸ ਨਾ ਹੋਣ ਕਰਕੇ ਅੰਮ੍ਰਿਤਸਰ ਦੀ ਪੁਲਿਸ (Amritsar police) ਵੱਲੋਂ ਦੇਰ ਰਾਤ ਬਾਰ ਦੇ ਵਿੱਚ ਛਾਪੇਮਾਰੀ ਕੀਤੀ |
ਅੰਮ੍ਰਿਤਸਰ ਦੀ ਪੁਲਿਸ (Amritsar police) ਨੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਇਸ ਮੌਕੇ ਅੰਮ੍ਰਿਤਸਰ ਦੇ ਏ.ਸੀ.ਪੀ ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਣਜੀਤ ਐਵੇਨਿਊ ਵਿੱਚ ਇੱਕ ਨਿੱਜੀ ਬੀਅਰ ਬਾਰ ਜਿਸ ‘ਤੇ ਨੌਜਵਾਨਾਂ ਨੂੰ ਅਤੇ ਨਾਬਾਲਗ ਨੌਜਵਾਨਾਂ ਨੂੰ ਹੁੱਕਾ ਪਿਲਾਇਆ ਜਾਂਦਾ ਸੀ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ |
ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਅਸੀਂ ਉਨ੍ਹਾਂ ਕੋਲੋਂ ਲਾਇਸੈਂਸ ਮੰਗਿਆ ਤਾਂ ਉਹਨਾਂ ਵੱਲੋਂ ਲਾਇਸੈਂਸ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਦੋਵੇਂ ਵਿਅਕਤੀ ਜੋ ਕਿ ਇਸ ਬੀਅਰ ਬਾਰ ਦੇ ਮਾਲਕ ਹਨ, ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਅਤੇ ਤੰਬਾਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਜਲਦ ਹੀ ਅਗਲੀ ਕਾਰਵਾਈ ਕਰਾਂਗੇ |