ਅੰਮ੍ਰਿਤਸਰ, 17 ਸਤੰਬਰ 2025: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਾਰਕੋ-ਅੱ.ਤ.ਵਾ.ਦੀ ਨੈੱਟਵਰਕ ਵਿਰੁੱਧ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਡਾਲੀ ਜ਼ਿਲ੍ਹੇ ਦੇ ਛੇਹਰਟਾ ਖੇਤਰ ‘ਚ ਛਾਪਾ ਮਾਰਿਆ ਅਤੇ ਇੱਕ ਸ਼ੱਕੀ ਨਸ਼ਾ ਤਸਕਰ ਯਾਸੀਨ ਮੁਹੰਮਦ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ‘ਚੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ, ਇਸਨੂੰ ਨਾਰਕੋ-ਅੱ.ਤ.ਵਾ.ਦ ਵਿਰੁੱਧ ਚੱਲ ਰਹੀ ਲੜਾਈ ‘ਚ ਦੱਸਿਆ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਸਕਰੀ ਰੈਕੇਟ ਮੋਗਾ ਦੇ ਰਹਿਣ ਵਾਲੇ ਜਗਪ੍ਰੀਤ ਸਿੰਘ ਉਰਫ਼ ਜੱਗਾ ਦੁਆਰਾ ਚਲਾਇਆ ਜਾ ਰਿਹਾ ਸੀ। ਜੱਗਾ ਕਥਿਤ ਤੌਰ ‘ਤੇ ਪਾਕਿਸਤਾਨ ‘ਚ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਅਨੁਸਾਰ ਪੰਜਾਬ ਦੇ ਮਾਲਵਾ ਖੇਤਰ ਵਿੱਚ ਹੈਰੋਇਨ ਸਪਲਾਈ ਕਰ ਰਿਹਾ ਸੀ।
ਪੁਲਿਸ ਮੁਤਾਬਕ ਇਹ ਨੈੱਟਵਰਕ ਸਰਹੱਦ ਪਾਰ ਤੋਂ ਚੱਲਦਾ ਸੀ ਅਤੇ ਨਾ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਸੀ, ਸਗੋਂ ਸੰਭਾਵੀ ਦੇਸ ਵਿਰੋਧੀ ਗਤੀਵਿਧੀਆਂ ਨਾਲ ਵੀ ਜੁੜੇ ਹੋਣ ਦਾ ਸ਼ੱਕ ਹੈ। ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਨੈੱਟਵਰਕ ਦੇ ਦਾਇਰੇ ਦੀ ਜਾਂਚ ਕੀਤੀ ਜਾ ਰਹੀ ਹੈ।
ਛੇਹਰਟਾ ਪੁਲਿਸ ਸਟੇਸ਼ਨ ‘ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀ ਜੜ੍ਹ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਤਕਨੀਕੀ ਨਿਗਰਾਨੀ, ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਹੋਰ ਸ਼ੱਕੀਆਂ ਦੀ ਭਾਲ ਤੇਜ਼ ਕਰ ਦਿੱਤੀ ਹੈ।
Read More: Amritsar News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ‘ਚ ਛੇ ਜਣੇ ਗ੍ਰਿਫ਼ਤਾਰ




