ਅੰਮ੍ਰਿਤਸਰ 26 ਦਸੰਬਰ 2022: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਵੀ ਬਹੁਤ ਸਾਰੇ ਵਿਦੇਸ਼ੀ ਅਤੇ ਭਾਰਤ ਦੇ ਕੋਨੇ-ਕੋਨੇ ਤੋਂ ਲੋਕ ਪਹੁੰਚ ਕੇ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕਰਦੇ ਹਨ, ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਵਿਚ ਪੰਜਾਬ ਪੁਲਿਸ ਵੱਲੋਂ ਹਾਲ ਬਜ਼ਾਰ ਤੋਂ ਲੈ ਕੇ ਭਰਾਵਾਂ ਵਾਲੇ ਢਾਬੇ ਤਕ ਇਕ ਫਲੈਗ ਮਾਰਚ (Flag March) ਕੱਢਿਆ ਗਿਆ |
ਜਿਸ ਵਿਚ ਪੁਲਿਸ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਨਵੇਂ ਸਾਲ ਦੇ ਮੌਕੇ ‘ਤੇ ਸਾਨੂੰ ਸਾਰਿਆਂ ਨੂੰ ਅਮਨ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਹੀ ਕੰਮ ਕਰਨ ਦੀ ਜ਼ਰੂਰਤ ਹੈ | ਪੁਲਿਸ ਨੇ ਅੰਮ੍ਰਿਤਸਰ ਦੀ ਅਲੱਗ ਅਲੱਗ ਥਾਵਾਂ ‘ਤੇ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਕਿ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਬਰਕਰਾਰ ਰੱਖਿਆ ਜਾ ਸਕੇ |
ਇਸ ਮੌਕੇ ਹਰਜੀਤ ਸਿੰਘ ਧਾਲੀਵਾਲ (ਏਡੀਸੀਪੀ ਅੰਮ੍ਰਿਤਸਰ) ਦਾ ਕਹਿਣਾ ਹੈ ਕਿ ਜੇਕਰ ਨਵੇਂ ਸਾਲ ਦੇ ਮੌਕੇ ‘ਤੇ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਕਰਦਾ ਹੋਇਆ ਨਜ਼ਰ ਆਇਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ (Flag March) ਸਿਰਫ ਲੋਕਾਂ ਨੂੰ ਇਹ ਯਕੀਨ ਦਵਾਉਣਾਂ ਲਈ ਕੱਢਿਆ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਹੀ ਤਿਆਰ-ਬਰ-ਤਿਆਰ ਨਜ਼ਰ ਆਵੇਗੀ |