ਅੰਮ੍ਰਿਤਸਰ 5 ਸਤੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਹੈ। ਦਰਅਸਲ, ਪਿਛਲੇ ਦਿਨੀਂ ਮਹਿਤਾ ਚੌਕ ਇਲਾਕੇ ਵਿੱਚ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਾਪਰੀਆਂ ਸਨ। ਇਸ ਮਗਰੋਂ ਪੁਲਿਸ ਨੇ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਮੂੰਹ ਢੱਕ ਕੇ ਦੋਪਹੀਆ ਵਾਹਨ ਚਲਾਉਣ ਵਾਲੇ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ। ਪੁਲਿਸ ਨੇ ਬਿਨਾਂ ਉੱਚ ਸੁਰੱਖਿਆ ਨੰਬਰ ਪਲੇਟਾਂ, ਬਿਨਾਂ ਦਸਤਾਵੇਜ਼ਾਂ ਅਤੇ ਹੋਰ ਲਾਪਰਵਾਹੀਆਂ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ।
ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਵਿਅਕਤੀ ਕੋਲ ਸਾਹ ਦੀ ਬਿਮਾਰੀ ਨਾਲ ਸਬੰਧਤ ਡਾਕਟਰ ਦਾ ਨੋਟ ਹੋਣਾ ਚਾਹੀਦਾ ਹੈ। ਜੇਕਰ ਤੁਸੀਂ ਬਿਨਾਂ ਕਿਸੇ ਕਾਰਨ ਆਪਣਾ ਚਿਹਰਾ ਢੱਕਦੇ ਹੋ ਤਾਂ ਤੁਹਾਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।