Site icon TheUnmute.com

Amritsar: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਦ ਦੀ ਸਿਹਤਯਾਬੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

3 ਜਨਵਰੀ 2025: ਸੰਯੁਕਤ (Sanyukt Kisan Morcha) ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਤੇ ਖਨੋਰੀ ਬਾਰਡਰ ਦੇ ਉੱਪਰ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਦੂਜੇ ਪਾਸੇ ਕੇਂਦਰ(center goverment) ਸਰਕਾਰ ਹਜੇ ਤੱਕ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਜਿਸ ਦੇ ਚਲਦੇ ਕਿਸਾਨਾਂ (farmers) ਵੱਲੋਂ ਲਗਾਤਾਰ ਹੀ ਪ੍ਰਦਰਸ਼ਨ ਕੀਤੇ ਜਾ ਰਹੇ ਆ ਤੇ ਪਿਛਲੀ 30 ਦਸੰਬਰ ਨੂੰ ਵੀ ਕਿਸਾਨਾਂ ਵੱਲੋਂ ਪੂਰਾ ਪੰਜਾਬ ਬੰਦ (punjab bandh) ਕਰਕੇ ਪ੍ਰਦਰਸ਼ਨ ਕੀਤਾ ਗਿਆ|

ਪਿਛਲੇ 39 ਦਿਨ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਲਗਾਤਾਰ ਹੀ ਉਹਨਾਂ ਦੀ ਸਿਹਤ ਵੀ ਵਿਗੜਦੀ ਜਾ ਰਹੀ ਹੈ ਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਅਰਦਾਸ ਕੀਤੀ ਗਈ|

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਗਿਆਨੀ ਮਲਕੀਤ (giani malkit singh) ਸਿੰਘ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ (jagjit singh dallewal) ਸਿੰਘ ਡਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਭੁੱਖ ਹੜਤਾਲ ਰੱਖੀ ਗਈ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਖਰਾਬ ਹੁੰਦੀ ਜਾ ਰਹੀ ਹੈ ਅਤੇ ਉਹਨਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਰਦਾਸ ਕੀਤੀ ਗਈ ਹੈ ਕਿ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਕਾਮਯਾਬ ਹੋਵੇ ਅਤੇ ਉਹ ਸੰਘਰਸ਼ ਜਿੱਤਣ ਅਤੇ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਆਣ ਅਜਿਹੀ ਅਰਦਾਸ ਉਹਨਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਕੀਤੀ ਗਈ ਹੈ।

ਇਥੇ ਜ਼ਿਕਰ ਯੋਗ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਮਰਮ ਵਰਤ ‘ਤੇ ਬੈਠੇ ਜਗਜੀਤ ਸਿੰਘ (jagjit singh dallewal) ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਵਿੱਚੋਂ ਮਾਸ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਅਤੇ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਉਹ ਸਰੀਰਕ ਤੌਰ ‘ਤੇ ਬਹੁਤ ਕਮਜ਼ੋਰ ਹੋ ਚੁੱਕੇ ਹਨ। ਅਤੇ ਹੁਣ ਕਿਸਾਨ ਆਗੂਆਂ ਦਾ ਫੋਕਸ ਹੁਣ 4 ਜਨਵਰੀ ਨੂੰ ਸੱਦੀ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਵਿੱਚ ਹੈ।

read more: ਭਲਕੇ ਖਨੌਰੀ ਬਾਰਡਰ ਤੇ ਕਿਸਾਨ ਕਰਨਗੇ ਮਹਾਪੰਚਾਇਤ, ਲਏ ਜਾ ਸਕਦੇ ਵੱਡੇ ਫ਼ੈਸਲੇ

 

Exit mobile version