Mohali

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

17 ਸਤੰਬਰ 2024: ਪਾਕਿਸਤਾਨ ਤੋਂ ਭਾਰਤ ‘ਚ ਨਸ਼ਾ ਤਸਕਰੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ, ਹਾਲਾਂਕਿ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਸਖ਼ਤੀ ਵਿਖਾਉਂਦੇ ਹੋਏ ਕਈ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਜਿਸ ਦੇ ਚਲਦੇ ਇੱਕ ਵਾਰ ਫਿਰ ਤੋਂ ਨਸ਼ੇ ਦੀ ਤਸਕਰੀ ਕਰਨ ਵਾਲੀ ਔਰਤ ਨੂੰ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤੱਸਕਰਾਂ ਦੇ ਨਾਲ ਸਿੱਧੇ ਸੰਪਰਕ ਵਿੱਚ ਸਨ, ਤੇ ਇਹ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਕਰ ਰਹੇ ਸਨ। ਇਹ ਪਾਕਿਸਤਾਨ ਤੋਂ ਨਸ਼ਾ ਲਿਆਉਣ ਲਈ ਡਰੋਨ ਦੀ ਵਰਤੋਂ ਕਰਦੇ ਹਨ।

ਓਥੇ ਹੀ ਪੁਲਿਸ ਦੇ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਥੇ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਸਾਨੂੰ ਇਸ ਮਾਮਲੇ ਨਾਲ ਸੰਬੰਧਿਤ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ|

Scroll to Top