Amritsar

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਰੀਬ 7 ਕਰੋੜ ਰੁਪਏ ਦੀ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ, 27 ਨਵੰਬਰ 2024: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਇੱਕ ਵਿਅਕਤੀ ਨੂੰ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ | ਪੁਲਿਸ ਨੂੰ ਫੜੇ ਗਏ ਵਿਅਕਤੀ ਕੋਲੋਂ ਕੀਰਬ ਇਕ ਕਿੱਲੋ ਹੈਰੋਇਨ ਬਰਾਮਦ ਹੋਈ ਹੈ, ਜਿਸਦੀ ਕੀਮਤ 7 ਕਰੋੜ ਰੁਪਏ ਦੱਸੀ ਜਾ ਰਹੀ ਹੈ | ਦੱਸਿਆ ਜਾ ਰਿਹਾ ਕਿ ਉਕਤ ਮੰਗਲ ਸਿੰਘ ਮੁਲਜ਼ਮ ਜਦੋਂ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ ਤਾਂ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਉਕਤ ਵਿਅਕਤੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਨਾਲ ਉਸਦੇ ਸਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਨੂੰ ਮੁਲਜ਼ਮ ਕੋਲੋਂ ਇੱਕ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ । ਮੁਲਜ਼ਮ ਖ਼ਿਲਾਫ਼ ਥਾਣਾ ਘਰਿੰਡਾ ‘ਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਇਹ ਕਾਲੇ ਧਨ ਤੋਂ ਬਣੀ ਜਾਇਦਾਦ ਹੈ ਤਾਂ ਉਸ ਨੂੰ ਵੀ ਫਰੀਜ਼ ਕੀਤਾ ਜਾਵੇਗਾ।

ਇਸ ਸੰਬੰਧੀ ਸਤਿੰਦਰ ਸਿੰਘ ਆਈਪੀਐਸ, ਡੀਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਚਰਨਜੀਤ ਸਿੰਘ ਆਈਪੀਐਸ ਦੀਆਂ ਹਦਾਇਤਾਂ ਅਨੁਸਾਰ ਹਰਿੰਦਰ ਸਿੰਘ ਗਿੱਲ ਐਸਪੀਡੀ ਅਤੇ ਲਖਵਿੰਦਰ ਸਿੰਘ ਕਲੇਰ ਪੀਪੀਐਸ ਡੀਐਸਪੀ ਦੀ ਨਿਗਰਾਨੀ ਹੇਠ ਥਾਣਾ ਘਰਿੰਡਾ ਦੀ ਪੁਲਿਸ (Amritsar Rural Police) ਨੇ ਇਲਾਕੇ ਦੀ ਨਾਕਾਬੰਦੀ ਕੀਤੀ। ਨਾਕਾਬੰਦੀ ਦੌਰਾਨ ਪੁਲਿਸ ਨੇ ਮੰਗਲ ਸਿੰਘ ਉਰਫ਼ ਬਾਬਾ ਮੰਗਾ ਵਾਸੀ ਅੰਮ੍ਰਿਤਸਰ ਨੂੰ ਕਾਬੂ ਕਰ ਲਿਆ।

Scroll to Top