Amritsar Rural police

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਕਿੱਲੋ ਹੈਰੋਇਨ ਤੇ 1.70 ਲੱਖ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ 23 ਫਰਵਰੀ 2024: ਪਾਕਿਸਤਾਨ ਵੱਲੋਂ ਭਾਰਤ ਵਿੱਚ ਨਸ਼ੇ ਦੀਆਂ ਖੇਪਾਂ ਭੇਜਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਹਾਲਾਂਕਿ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਕਈ ਨਸ਼ੇ ਦੀਆਂ ਖੇਪਾਂ ਫੜੀਆਂ ਵੀ ਗਈਆਂ ਸਨ, ਪਰ ਕਿਤੇ ਨਾ ਕਿਤੇ ਪਾਕਿਸਤਾਨ ਪਾਸੋਂ ਭੇਜੀਆਂ ਨਸ਼ੇ ਦੀਆਂ ਖੇਪਾਂ ਤਸਕਰਾਂ ਕੋਲ ਵੀ ਪਹੁੰਚ ਰਹੀਆਂ ਹਨ | ਇਸ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural police) ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਦਿਹਾਤੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 6 ਕਿੱਲੋ ਹੈਰੋਇਨ ਤੇ ਇਕ ਲੱਖ ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ (Amritsar Rural police) ਦੇ ਡੀਐਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲੋਪੋਕੇ ਦੇ ਨਜ਼ਦੀਕ ਨਾਕਾਬੰਦੀ ਕੀਤੀ ਗਈ ਸੀ ਅਤੇ ਉਸ ਦੌਰਾਨ ਸ਼ੱਕ ਦੇ ਆਧਾਰ ‘ਤੇ ਜਦੋਂ ਮੋਟਰਸਾਈਕਲ ‘ਤੇ ਬੁਲਟ ਸਵਾਰ ਨੌਜਵਾਨਾਂ ਨੂੰ ਰੋਕਿਆ ਤੇ ਇਹਨਾਂ ਦੀ ਤਲਾਸ਼ੀ ਲਈ |

ਤਲਾਸ਼ੀ ਦੌਰਾਨ ਇਹਨਾਂ ਦੇ ਕੋਲੋਂ ਛੇ ਕਿੱਲੋ ਹੈਰੋਇਨ ਤੇ ਨਾਲ ਡਰੱਗ ਮਨੀ ਬਰਾਮਦ ਹੋਈ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ ਗੋਰਾ ਹਰਤੇਜ ਸਿੰਘ ਅਤੇ ਲਖਬੀਰ ਸਿੰਘ ਉਰਫ ਲੱਖਾ ਦੇ ਰੂਪ ਵਿੱਚ ਹੋਈ ਹੈ। ਇਹਨਾਂ ਦੇ ਕੋਲੋਂ ਇੱਕ ਸਿਟੀ 100 ਮੋਟਰਸਾਈਕਲ ਬਰਾਮਦ ਹੋਇਆ ਹੈ। ਪੁਲਿਸ ਮੁਤਾਬਕ ਇਹ ਪਾਕਿਸਤਾਨ ਤੋਂ ਹੈਰੋਇਨ ਮੰਗਾ ਕੇ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਨਸ਼ਾ ਸਪਲਾਈ ਕਰਦੇ ਸਨ। ਫਿਲਹਾਲ ਪੁਲਿਸ ਵੱਲੋਂ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਵੱਖ-ਵੱਖ ਧਾਰਾਵਾਂ ਤਹਿਤ ਇਹਨਾਂ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Scroll to Top