Site icon TheUnmute.com

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਗੈਂਗਸਟਰ ਨਵਾਬ ਨੂੰ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

Amritsar Rural Police

ਅੰਮ੍ਰਿਤਸਰ 08 ਜੁਲਾਈ 2022: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਨਾਮੀ ਗੈਂਗਸਟਰ ਮਲਕੀਤ ਸਿੰਘ ਉਰਫ਼ ਨਵਾਬ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਨਾਲ ਹੀ ਨਸ਼ੀਲੇ ਪਦਾਰਥਾਂ ਸਮੇਤ ਇੱਕ ਕਥਿਤ ਦੋਸ਼ੀ ਨੂੰ ਵੀ ਕਾਬੂ ਕੀਤਾ ਹੈ |ਇਸ ਦੌਰਾਨ ਦਿਹਾਤੀ ਪੁਲਿਸ ਵੱਲੋਂ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ‘ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਵੱਲੋਂ ਚਲਾਈ ਗਈ ਸਪੈਸ਼ਲ ਮੁਹਿੰਮ ਦੇ ਤਹਿਤ ਪੁਲਸ ਵੱਲੋਂ ਹੱਲ ਕੀਤੇ ਹੋਏ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ |

ਇਸ ਮੌਕੇ ਤੇ ਸ਼ੁਭਮ ਅਗਰਵਾਲ, ਆਈ.ਪੀ.ਐਸ. ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ 35 ਐਨ.ਡੀ.ਪੀ.ਐਸ ਐਕਟ ਦੇ ਦੇ ਮਾਮਲੇ ਦਰਜ ਸਨ ਜਿਸਦੇ ਤਹਿਤ 46 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਇਸਦੇ ਨਾਲ ਹੀ ਗ੍ਰਿਫਤਾਰ ਦੋਸ਼ੀਆ ਤੋਂ 236 ਗ੍ਰਾਮ ਹੈਰੋਇਨ ਅਤੇ 184 ਨਸ਼ੀਲੀਆਂ ਗੋਲੀਆਂ ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਸੇ ਮੁਹਿੰਮ ਦੇ ਤਹਿਤ ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਕਰਨ ਵਾਲਿਆ ਖਿਲਾਫ ਵੀ 16 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਸਨ ਜਿਨ੍ਹਾ ਵਿੱਚ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 750500 ਐਮ.ਐਲ. ਨਜਾਇਜ਼ ਸ਼ਰਾਬ, 51.8 ਕੁਇੰਟਲ ਲਾਹੁਣ ਤੇ 04 ਚਾਲੂ ਭੱਠੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸਦੇ ਨਾਲ ਹੀ ਆਈ.ਪੀ.ਐਸ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਸੇ ਲੜੀ ਦੇ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਅਸਲਾ ਐਕਟ ਅਧੀਨ 05 ਮੁਕੱਦਮੇ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਗ੍ਰਿਫਤਾਰ ਦੋਸ਼ੀਆ ਪਾਸ 04 ਪਿਸਟਲ, 1 ਰਿਵਾਲਵਰ, 01 ਰਾਇਫਲ, 11 ਕਾਰਤੂਸ ਅਤੇ 02 ਮੈਗਜੀਨ ਬਰਾਮਦ ਕੀਤੇ ਗਏ ਹਨ।

ਜਦਕਿ ਕੁਝ ਦਿਨ ਪਹਿਲਾਂ ਵੀ ਇਕ ਨਾਮੀ ਗੈਂਗਸਟਰ ਮਲਕੀਤ ਸਿੰਘ ਉਰਫ਼ ਨਵਾਬ ਵਾਸੀ ਚੰਨਣਕੇ ਥਾਣਾ ਮਹਿਤਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 01 ਪਿਸਟਲ, 01 ਮੈਗਜ਼ੀਨ ਅਤੇ 05 ਕਾਰਤੂਸ ਬਰਾਮਦ ਕੀਤੇ ਗਏ ਸਨ। ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਾ ਤਸਕਰਾਂ ਅਤੇ ਕ੍ਰਿਮਿਨਲ ਵਿਅਕਤੀਆਂ ਨੂੰ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੇ ਤਹਿਤ ਪੁਲਿਸ ਸਾਥ ਦਿੱਤਾ ਜਾਵੇ |

Exit mobile version