Lawrence Bishnoi gang

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਨੌਜਵਾਨ ਗ੍ਰਿਫਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

ਅੰਮ੍ਰਿਤਸਰ, 21 ਅਗਸਤ 2025: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਖਾ.ਲਿ.ਸ.ਤਾ.ਨੀ ਲਹਿਰ ਨਾਲ ਮਿਲ ਕੇ ਸੂਬੇ ‘ਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।

ਪੁਲਿਸ ਮੁਤਾਬਕ ਉਕਤ ਨੌਜਵਾਨ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ‘ਚ ਸ਼ਾਮਲ ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।

ਪੁਲਿਸ (Amritsar Rural Police) ਮੁਤਾਬਕ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਲਕੀਤ ਸਿੰਘ ਦੇ ਯੂਕੇ ਸਥਿਤ ਗੈਂਗਸਟਰ ਧਰਮ ਸੰਧੂ ਨਾਲ ਸਿੱਧੇ ਸਬੰਧ ਹਨ। ਧਰਮ ਸੰਧੂ ਨੂੰ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਰਿੰਦਾ ਲੰਬੇ ਸਮੇਂ ਤੋਂ ਬੀਕੇਆਈ ਸੰਗਠਨ ਨਾਲ ਜੁੜਿਆ ਹੋਇਆ ਹੈ ਅਤੇ ਪਾਕਿਸਤਾਨ ਦੀ ਆਈਐਸਆਈ ਦੇ ਸਮਰਥਨ ਨਾਲ ਉੱਥੇ ਸਰਗਰਮ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਲਕੀਤ ਸਿੰਘ ਤੋਂ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ, ਪੁਲਿਸ ਨੇ ਇਸ ਘਟਨਾ ਤੋਂ ਬਾਅਦ ਐਫਆਈਆਰ ਦਰਜ ਕਰ ਲਈ ਹੈ।

Read More: ਅੰਮ੍ਰਿਤਸਰ ‘ਚ ਸਭਰਾਂ ਬ੍ਰਾਂਚ ਨਹਿਰ ਦਾ ਪਾਣੀ ਓਵਰਫਲੋ, ਖੇਤਾਂ ਤੱਕ ਪਹੁੰਚਿਆ ਪਾਣੀ

Scroll to Top