ਅੰਮ੍ਰਿਤਸਰ 30 ਸਤੰਬਰ 2022: ਪੰਜਾਬ ਵਿੱਚ ਲਗਾਤਾਰ ਹੀ ਗੈਂਗਵਾਰ ਰੁਕਣ ਦਾ ਨਾਂ ਨਹੀਂ ਲੈ ਰਹੀ ਉਥੇ ਹੀ ਹੁਣ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਹੈਪੀ ਜੱਟ ਦੇ ਚਾਰ ਕਥਿਤ ਗੈਂਗਸਟਰਾਂ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ |
ਪੁਲਿਸ ਮੁਤਾਬਕ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੇ ਖਿਲਾਫ 16 ਅਪਰਾਧਿਕ ਮਾਮਲੇ ਦਰਜ ਹਨ, ਉੱਥੇ ਹੀ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਵੱਲੋਂ ਗੈਂਗਵਾਰ ਕਰਵਾਈ ਜਾਣੀ ਸੀ ਅਤੇ ਉਨ੍ਹਾਂ ਨੇ ਕਿਹਾ ਕਿ ਜੱਗੂ ਭਗਵਾਨਪੁਰੀਆਂ ਦੀਆਂ ਤਿੰਨ ਪੇਸ਼ੀਆਂ ਦੌਰਾਨ ਬੇਸ਼ੱਕ ਉਨ੍ਹਾਂ ਵੱਲੋਂ ਰੇਕੀ ਨਹੀਂ ਕੀਤੀ ਗਈ ਲੇਕਿਨ ਇਹ ਵੀ ਖਦਸਾ ਸੀ ਕਿ ਜੱਗੂ ਭਗਵਾਨਪੁਰੀਆ ਦੇ ਸਾਥੀ ਇਨ੍ਹਾਂ ਦੇ ਰਾਡਾਰ ‘ਤੇ ਹਨ ਅਤੇ ਜੱਗੂ ਭਗਵਾਨਪੁਰੀਆ ਨੂੰ ਵੀ ਇਹ ਨਿਸ਼ਾਨਾ ਬਣਾ ਸਕਦੇ ਸਨ |
ਐੱਸਐੱਸਪੀ ਦਿਹਾਤੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਜੋ ਕਿ ਮੇਡ ਇਨ ਇੰਡੀਆਂ ਹਨ ਅਤੇ ਇਹ ਕਾਫ਼ੀ ਵੱਡਾ ਨੁਕਸਾਨ ਪਬਲਿਕ ਦੇ ਵਿੱਚ ਵੀ ਕਰਨ ਜਾ ਰਹੇ ਸਨ | ਉਨ੍ਹਾਂ ਨੇ ਕਿਹਾ ਕਿ ਫੜੇ ਗਏ ਮੁਲਜ਼ਮਾਂ ਦੇ ਵਿਚੋਂ ਕਈਆਂ ਦੇ ਉੱਪਰ ਕਤਲ ਦੇ ਮਾਮਲੇ ਅਤੇ ਫਿਰੌਤੀ ਮੰਗਣ ਦੇ ਮਾਮਲੇ ਵੀ ਦਰਜ ਹਨ |
ਐੱਸਐੱਸਪੀ ਦਿਹਾਤੀ ਨੇ ਕਿਹਾ ਕਿ ਸਾਨੂੰ ਇਹ ਬਹੁਤ ਵੱਡੀ ਕਾਮਯਾਬੀ ਮਿਲੀ ਹੈ ਜਿਸ ਦੌਰਾਨ ਇਹ ਚਾਰ ਮੁਲਜਮਾ ਗ੍ਰਿਫ਼ਤਾਰ ਕੀਤੇ ਗਏ ਹਨ ਉੱਥੇ ਇਹ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਹੁਣ ਮਾਣਯੋਗ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਵੀ ਹਾਸਲ ਕੀਤਾ ਜਾਵੇਗਾ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ |
ਇੱਥੇ ਜ਼ਿਕਰਯੋਗ ਹੈ ਕਿ ਜਦੋਂ ਦਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਲਗਾਤਾਰ ਹੀ ਗੈਂਗਸਟਰ ਪੂਰੇ ਪੰਜਾਬ ਵਿੱਚ ਸਰਗਰਮ ਨਜ਼ਰ ਆ ਰਹੇ ਹਨ ਉਥੇ ਹੀ ਮਿੱਠੂਖੇੜੇ ਕਤਲ ਮਾਮਲੇ ਦੇ ਵਿੱਚ ਵੀ ਕਈ ਗੈਂਗਸਟਰਾਂ ਵੱਲੋਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਉਥੇ ਹੀ ਹੁਣ ਇਕ ਵੱਡਾ ਹਾਦਸਾ ਹੋਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਦੀ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ | ਇਨ੍ਹਾਂ ਵਿਚ ਮੇਨ ਹੈਪੀ ਜੱਟ ਜੋ ਕਿ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ ਜੋ ਕਿ ਫਰਾਰ ਹੈ |