Site icon TheUnmute.com

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਪਿੰਡਾਂ ‘ਚ ਛਾਪੇਮਾਰੀ, ਪਿਸਤੌਲਾਂ ਤੇ ਹੈਰੋਇਨ ਬਰਾਮਦ

Amritsar Rural Police

ਚੰਡੀਗੜ੍ਹ, 18 ਮਾਰਚ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ੇ ਅਤੇ ਹਥਿਆਰ ਬਰਾਮਦ ਕੀਤੇ ਹਨ | ਪੰਜਾਬ ਪੁਲਿਸ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਖੁਫੀਆ ਜਾਣਕਾਰੀ ‘ਤੇਸੀ ਛਾਪੇਮਾਰੀ ਦੌਰਾਨ ਪਿਸਤੌਲ ਅਤੇ ਹੈਰੋਇਨ ਬਰਾਮਦ ਹੋਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ (Amritsar Rural Police) ਮੁਤਾਬਕ ਪਿੰਡ ਭਰੋਪਾਲ ਅਤੇ ਘਰਿੰਡਾ ਪਿੰਡ ‘ਚ ਦੋ ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਨੇ 10 ਪਿਸਤੌਲ (.30 ਕੈਲੀਬਰ) ਅਤੇ 2 ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਕੁਲਜੀਤ ਕੌਰ ਅਤੇ ਰਾਜਬੀਰ ਕੌਰ ਵਜੋਂ ਹੋਈ ਹੈ। ਪੁਲਿਸ ਤਿੰਨ ਫਰਾਰ ਸ਼ੱਕੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਨੇ ਘਰਿੰਡਾ ਪੁਲਿਸ ਸਟੇਸ਼ਨ ‘ਚ ਐਨਡੀਪੀਐਸ ਅਤੇ ਅਸਲਾ ਐਕਟ ਦੇ ਤਹਿਤ ਐਫਆਈਆਰ ਦਰਜ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਯੋਜਨਾਬੱਧ ਢੰਗ ਨਾਲ ਨਸ਼ਿਆਂ ਦੇ ਵਾਤਾਵਰਣ ਨੂੰ ਖਤਮ ਕਰ ਰਹੀ ਹੈ। ਪੁਲਿਸ ਨੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ। ਅਸੀਂ ਇਕੱਠੇ ਮਿਲ ਕੇ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਪੰਜਾਬ ਬਣਾਵਾਂਗੇ।

Read More: Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਇੱਕ ਵਿਅਕਤੀ ਕਾਬੂ, 8 ਕਿਲੋਗ੍ਰਾਮ ਹੈਰੋਇਨ ਬਰਾਮਦ

Exit mobile version