Site icon TheUnmute.com

Amritsar: ਮਾਘੀ ਮੌਕੇ ਦਰਬਾਰ ਸਾਹਿਬ ਨਤਮਸਤਕ ਹੋ ਰਹੀ ਸੰਗਤ, ਦੇਸ਼ ਵਿਦੇਸ਼ ਤੋਂ ਵੀ ਪਹੁੰਚੇ ਸ਼ਰਧਾਲੂ

14 ਜਨਵਰੀ 2025: ਪੰਜਾਬ ‘ਚ ਮਾਘੀ (Maghi) ਦਾ ਪਵਿੱਤਰ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਰਧਾਲੂਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ’ਚ ਇਹ ਪਵਿੱਤਰ ਦਿਹਾੜਾ ਦੇਸ਼ ਵਿਦੇਸ਼ਾਂ ‘ਚ ਵੀ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸੇ ਦੇ ਚੱਲਦੇ ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ (Harmandir Sahib) ਸਾਹਿਬ ਵਿਖੇ ਨਤਮਸਤਕ ਹੋਏ।

ਸ੍ਰੀ ਹਰਿਮੰਦਰ (Sri Harmandir Sahib) ਸਾਹਿਬ ਵਿਖੇ ਸੰਗਤਾਂ ਨੇ ਗੁਰੂਘਰ ਮੱਥਾ ਟੇਕਿਆ ਨਾਲ ਹੀ ਇਸ਼ਨਾਲ ਵੀ ਕੀਤਾ ਅਤੇ ਕੀਰਤਨ ਵੀ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਦੂਰੋਂ ਨੇੜਿਓਂ ਸੰਗਤ ਸੱਚਖੰਡ(Sachkhand Sri Harmandir Sahib)  ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਹਨ। ਇਸ ਮੌਕੇ ਸੰਗਤ ਨੇ ਗੁਰੂ ਘਰ ਆ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਚੜਦੀਕਲਾ ਦੀ ਅਰਦਾਸ ਕੀਤੀ।

ਗੁਰੂਘਰ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮਾਘੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ। ਉਨ੍ਹਾਂ ਨੇ ਇੱਥੇ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ। ਨਾਲ ਹੀ ਗੁਰਬਾਣੀ ਦਾ ਆਨੰਦ ਵੀ ਮਾਣਿਆ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇੱਥੇ ਆਉਂਦੀਆਂ ਹਨ।

ਸ਼ਰਧਾਲੂਆਂ ਦਾ ਇਹ ਵੀ ਕਹਿਣਾ ਹੈ ਕਿ ਮਾਘੀ ਦੇ ਨਾਲ ਅੱਜ ਸੰਗਰਾਂਦ ਵੀ ਹੈ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਤੇ ਮਾਘੀ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ। ਉਹ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪਹੁੰਚੇ ਹਨ ਉਥੋਂ ਜੋ ਮੰਗੋ ਉਹੀ ਮਿਲਦਾ ਹੈ|

read more: ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ, ਜਾਣੋ ਮਾਮਲਾ

 

Exit mobile version