Amritsar: ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਸੰਗਤਾਂ ਹੋਈਆਂ ਨਤਮਸਤਕ

10 ਫਰਵਰੀ 2025: ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ (Parkash Purb) ਅੱਜ ਦੇਸ਼ ਵਿਦੇਸ਼ ਵਿੱਚ ਬੈਠਿਆ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ।

ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਸ੍ਰੀ ਗੁਰੂ ਹਰਿਰਾਇ ਸਾਹਿਬ (Sri Guru Har Rai Sahib Ji,) ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋ 1630 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ ਤੇ ਅੱਜ ਦੇ ਦਿਨ ਮਹਾਨ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ। ਅਤੇ ਦਰਬਾਰ ਸਾਹਿਬ ਵੀ ਸੰਗਤਾਂ ਅੱਜ ਦੇ ਦਿਨ ਵੱਡੀ ਗਿਣਤੀ ਚ ਮੱਥਾ ਟੇਕਣ ਪੁਹੰਚਿਆ

ਸਿੱਖਾਂ ਦੇ ਸੱਤਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸੰਗਤਾਂ ਦੂਰ ਦੁਰਾਡਿਆਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚ ਰਹੀਆਂ ਹਨ ਉੱਥੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਵੀ ਸਮਝ ਰਹੀਆਂ ਹਨ|

ਗੱਲਬਾਤ ਕਰਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਾਂ ਦੇ ਸੱਤਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦਾ ਜਨਮ ਕੀਰਤਪੁਰ ਸਾਹਿਬ ਦੀ ਧਰਤੀ ਤੇ ਹੋਇਆ ਜਿਸ ਤੋਂ ਬਾਅਦ ਅਤੇ ਉਨ੍ਹਾਂ ਵੱਲੋਂ ਆਪਣੇ ਜੀਵਨ ਦਾ ਉਦੇਸ਼ ਸੰਗਤਾਂ ਨੂੰ ਦਿਖਾਇਆ ਗਿਆ ਅਤੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਿੱਥੇ ਕੀਰਤਪੁਰ ਸਾਹਿਬ ਦੀ ਧਰਤੀ ਤੇ ਵਿਸ਼ਾਲ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ|

ਉਥੇ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਾਲ ਨਾਲ ਦੇਸ਼ਾਂ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਆਪਣੇ ਗੁਰੂਧਾਮਾਂ ਵਿੱਚ ਪਹੁੰਚ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਜਾ ਰਿਹਾ ਹੈ। ਅਤੇ ਓਥੇ ਹੀ ਸਿੱਖ ਸੰਗਤਾਂ ਨੂੰ ਅੱਜ ਦੇ ਦਿਨ ਦੀ ਮੁਬਾਰਕਬਾਦ ਵੀ ਦਿੱਤੀ ਗਈ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ।

ਇਥੇ ਦੱਸਣ ਯੋਗ ਹੈ ਕਿ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਨਤਮਸਤਕ ਹੋਣ ਵਾਸਤੇ ਪਹੁੰਚ ਰਹੀਆਂ ਹਨ ਉਥੇ ਹੀ ਸੰਗਤਾਂ ਵੱਲੋਂ ਕੀਰਤਪੁਰ ਸਾਹਿਬ ਦੇ ਵਿੱਚ ਵੀ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਜਾ ਰਹੀ ਹੈ ਅਤੇ ਆਪਣੇ ਜੀਵਨ ਨੂੰ ਸਫਲ ਕੀਤਾ ਜਾ ਰਿਹਾ ਹੈ ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਸਿੱਖ ਕੌਮ ਨੂੰ ਅਤੇ ਨਾਨਕਲੇਵਾ ਸੰਗਤ ਨੂੰ ਇਸ ਦਿਨ ਦੀ ਮੁਬਾਰਕਬਾਦ ਵੀ ਦਿੱਤੀ ਗਈ ਹੈ। ਅਤੇ ਉਹਨਾਂ ਦਾ ਕਹਿਣਾ ਹੈ ਇਹ ਸਾਨੂੰ ਸਾਰਿਆਂ ਨੂੰ ਗੁਰੂ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ।

Read More:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ

Scroll to Top