14 ਅਪ੍ਰੈਲ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Committee) ਕਮੇਟੀ (ਐਸਜੀਪੀਸੀ) ਨੇ ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸਜੀਪੀਸੀ (SGPC) ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ (Gurcharan singh grewal) ਨੇ ਯੋਗੀ ਆਦਿੱਤਿਆਨਾਥ ਦੇ ਬਿਆਨ ਦਾ ਸਮਰਥਨ ਕੀਤਾ।
ਵਿਸਾਖੀ ਦੀ ਵਧਾਈ ਦਿੰਦੇ ਹੋਏ ਯੋਗੀ ਆਦਿੱਤਿਆਨਾਥ (yogi adityanath) ਨੇ ਕਿਹਾ ਸੀ ਕਿ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਫਲਸਫੇ ‘ਤੇ ਅਧਾਰਤ ਸਿੱਖ ਧਰਮ ਸਾਂਝੇ ਸੰਵਾਦ ਦਾ ਪ੍ਰਤੀਕ ਹੈ। ਗਰੇਵਾਲ ਨੇ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਧਰਮ ਦਾ ਕੁਰਬਾਨੀਆਂ ਦਾ ਲੰਮਾ ਇਤਿਹਾਸ ਹੈ ਅਤੇ ਸਾਂਝੀਆਂ ਕਦਰਾਂ-ਕੀਮਤਾਂ ਦਾ ਸੰਦੇਸ਼ ਹੈ।
ਸਰਕਾਰੀ ਰਿਕਾਰਡ ਵਿੱਚ ਕੇਸ ਕਿਉਂ ਦਰਜ ਨਹੀਂ ਕੀਤੇ ਜਾਂਦੇ?
ਸ਼੍ਰੋਮਣੀ ਕਮੇਟੀ Shiromani Committee) ਨੇ ਸਵਾਲ ਉਠਾਇਆ ਕਿ ਜੇਕਰ ਭਾਜਪਾ ਜਾਂ ਕੇਂਦਰ ਦੇ ਨੁਮਾਇੰਦਿਆਂ ਨੂੰ ਧਰਮ ਪਰਿਵਰਤਨ ਬਾਰੇ ਪਤਾ ਹੈ, ਤਾਂ ਇਨ੍ਹਾਂ ਮਾਮਲਿਆਂ ਨੂੰ ਸਰਕਾਰੀ ਰਿਕਾਰਡ ਵਿੱਚ ਕਿਉਂ ਨਹੀਂ ਦਰਜ ਕੀਤਾ ਜਾ ਰਿਹਾ। ਧਰਮ ਪਰਿਵਰਤਨ ਲਈ ਫੰਡਿੰਗ ਬਾਰੇ ਇੱਕ ਠੋਸ ਨੀਤੀ ਬਣਾਉਣ ਦੀ ਵੀ ਮੰਗ ਕੀਤੀ।
ਬੁਲਾਰੇ ਨੇ ਕਿਹਾ ਕਿ ਧਰਮ ਪਰਿਵਰਤਨ ਦੇ ਨਾਮ ‘ਤੇ ਲੋਕਾਂ ਦਾ ਆਰਥਿਕ ਅਤੇ ਸਮਾਜਿਕ ਤੌਰ ‘ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਪਟਨਾ ਸਾਹਿਬ (patna sahib) ਕਮੇਟੀ ਅਤੇ ਹਰਿਆਣਾ ਕਮੇਟੀ ਦੇ ਗਠਨ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੰਡ ਹੋ ਰਹੀ ਹੈ। ਐਸਜੀਪੀਸੀ ਨੇ ਯੋਗੀ ਆਦਿੱਤਿਆਨਾਥ ਦਾ ਇਸ ਮੁੱਦੇ ‘ਤੇ ਆਵਾਜ਼ ਉਠਾਉਣ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਸ ਵਿਸ਼ੇ ‘ਤੇ ਗੰਭੀਰਤਾ ਨਾਲ ਕੰਮ ਕਰਨਗੇ।
Read More: SGPC ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੀਤਾ ਫਾਰਗ