TheUnmute.com

Amritsar: ਏਸ਼ੀਅਨ ਚੈਂਪੀਅਨਸ਼ਿਪ ਜਿੱਤ ਕੇ ਭਾਰਤ ਪਹੁੰਚੀ ਭਾਰਤੀ ਹਾਕੀ ਟੀਮ, ਅੰਮ੍ਰਿਤਸਰ ‘ਚ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ 21ਸਤੰਬਰ 2024: ਲਗਾਤਾਰ ਦੂਸਰੀ ਵਾਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਉਤਸ਼ਾਹ ਨਾਲ ਭਰੀ ਭਾਰਤੀ ਹਾਕੀ ਟੀਮ ਵੱਲੋਂ ਏਸ਼ੀਆਈ ਚੈਂਪੀਅਨਸ਼ਿਪ ਟਰਾਫ਼ੀ ਵਿੱਚ ਚੀਨ ਦੇ ਖਿਲਾਫ ਖੇਡ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਗਈ, ਤੇ ਏਸ਼ੀਆਈ ਚੈਂਪੀਅਨ ਟਰਾਫ਼ੀ ਆਪਣੇ ਨਾਮ ਕੀਤੀ, ਜਿਸ ਤੋਂ ਬਾਅਦ ਭਾਰਤੀ ਹਾਕੀ ਟੀਮ ਹੁਣ ਭਾਰਤ ਵਾਪਸ ਆ ਗਈ ਹੈ, ਤੇ ਅੱਜ ਅੰਮ੍ਰਿਤਸਰ ਦੇ ਨਿੱਜੀ ਸਕੂਲ ਦੇ ਵਿੱਚ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ‘ਤੇ ਕਪਤਾਨ ਨੂੰ ਸਨਮਾਨਿਤ ਕੀਤਾ ਗਿਆ।

    ਏਸ਼ੀਆਈ ਚੈਂਪੀਅਨਸ਼ਿਪ ਟਰਾਫ਼ੀ ਵਿੱਚ ਚੀਨ ਦੇ ਖਿਲਾਫ ਖੇਡ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਏਸ਼ੀਆਈ ਚੈਂਪੀਅਨਸ਼ਿਪ ਟਰਾਫ਼ੀ ਵਿੱਚ ਚੀਨ ਦੇ ਖਿਲਾਫ ਖੇਡ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਟੀਮ ਦੇ ਖਿਡਾਰੀਆਂ ਨੇ ਕਿਹਾ ਕਿ ਉਹ ਏਸ਼ੀਅਨ ਚੈਂਪੀਅਨਸ਼ਿਪ ਜਿੱਤ ਕੇ ਆਏ ਹਨ ਅਤੇ ਬੜੇ ਹੀ ਮਾਣ ਵਾਲੀ ਗੱਲ ਹੈ ਅਤੇ ਅੱਜ ਉਹਨਾਂ ਨੂੰ ਸਨਮਾਨ ਕੀਤਾ ਗਿਆ ਤੇ ਉਹਨਾਂ ਦੇ ਨਾਲ ਉਹਨਾਂ ਦੇ ਜੂਨੀਅਰ ਖਿਡਾਰੀ ਅਤੇ ਸੀਨੀਅਰ ਖਿਡਾਰੀ ਵੀ ਮੌਜੂਦ ਸਨ ਅਤੇ ਅਜਿਹੇ ਸਨਮਾਨ ਨਾਲ ਖਿਡਾਰੀਆਂ ਨੂੰ ਹੋਰ ਹੌਸਲਾ ਅਫਜਾਈ ਹੁੰਦੀ ਹੈ ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਕਹਿਣਾ ਚਾਹੁੰਦੇ ਹਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਧਿਆਨ ਦੇਣ ਅਤੇ ਆਪਣੇ ਦੇਸ਼ ਲਈ ਮੈਡਲ ਜਿੱਤ ਕੇ ਲਿਆਉਣ |

 

ਰਿਪੋਰਟਰ ਮੁਕੇਸ਼ ਮਹਿਰਾ

Exit mobile version