Site icon TheUnmute.com

Amritsar: ਨਹਿੰਗ ਸਿੰਘ ਬਾਣੇ ‘ਚ ਆਏ ਬੰਦਿਆਂ ਨੇ ਵੱ.ਢ ਦਿੱਤਾ ਨੌਜਵਾਨ ਦਾ ਗੁੱਟ!

19 ਸਤੰਬਰ 2024: ਪੰਜਾਬ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਜ਼ਾ ਹੀ ਮਾਮਲਾ ਅੰਮ੍ਰਿਤਸਰ ਦੇ ਮਹਿਤਾ ਦਾ ਹੈ ਜਿੱਥੇ ਕਿ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦੇ ਗੁੱਟ ਨੂੰ ਵੱਢ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਨੌਜਵਾਨ ਜ਼ਖਮੀ ਹੱਥ ਦੇ ਨਾਲ ਹੀ ਨਿੱਜੀ ਹਸਪਤਾਲ ਵਿੱਚ ਗਿਆ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ |

ਉਸ ਤੋਂ ਬਾਅਦ ਲਗਾਤਾਰ ਹੀ ਪੁਲਿਸ ਵੱਲੋਂ ਉਹਨਾਂ ਤੇ ਦਬਾਓ ਬਣਾਇਆ ਜਾ ਰਿਹਾ ਸੀ ਕਿ ਜਿਸ ਨਿਹੰਗ ਸਿੰਘ ਵੱਲੋਂ ਗੁੱਟ ਵੱਢਿਆ ਗਿਆ ਹੈ ਉਸ ਨੂੰ ਇਸ ਕੇਸ ਚੋਂ ਬਾਹਰ ਕੀਤਾ ਜਾਵੇ ਉਥੇ ਹੀ ਪੁਲਿਸ ਦਾ ਜਾਂਚ ਅਧਿਕਾਰੀ ਆਪਣੀ ਜਾਨ ਛੁਡਾਉਂਦਾ ਹੋਇਆ ਮੀਡੀਆ ਤੋਂ ਭੱਜਦਾ ਹੋਇਆ ਵੀ ਨਜ਼ਰ ਆਇਆ ਲੇਕਿਨ ਸਿੱਖ ਆਗੂਆਂ ਵੱਲੋਂ ਸਾਫ ਤੌਰ ਤੇ ਤਾੜਨਾ ਕੀਤੀ ਗਈ ਕਿ ਜੇਕਰ ਜਿੰਨਾ ਦੋਸ਼ੀਆਂ ਦੇ ਖਿਲਾਫ ਉਹਨਾਂ ਵੱਲੋਂ ਬਿਆਨ ਦਿੱਤੇ ਗਏ ਹਨ ਜੇਕਰ ਕਾਰਵਾਈ ਨਾ ਹੋਈ ਤਾਂ ਉਹਨਾਂ ਵੱਲੋਂ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ|

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਬੁਲਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾਹਮਲਾ ਕਰ ਦਿੱਤਾ ਗਿਆ| ਅਤੇ ਨੌਜਵਾਨ ਦੇ ਵਲੋਂ ਬੜੀ ਹੀ ਮੁਸ਼ੱਕਤ ਦੇ ਨਾਲ ਆਪਣੀ ਜਾਨ ਬਚਾਈ ਗਈ। ਉਸ ਨੇ ਦੱਸਿਆ ਕਿ ਉਸ ਦਾ ਇਲਾਜ ਹੁਣ ਅੰਮ੍ਰਿਤਸਰ ਤੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਕਰਵਾਇਆ ਜਾ ਰਿਹਾ ਹੈ, ਅਤੇ ਪੁਲਿਸ ਪ੍ਰਸ਼ਾਸਨ ਉਹਨਾਂ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ, ਜਿਨਾਂ ਵੱਲੋਂ ਉਸ ਉੱਤੇ ਹਮਲਾ ਕੀਤਾ ਗਿਆ ਹੈ।

ਉੱਥੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਜਾਣ ਬੁਝ ਕੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨਾਂ ਵੱਲੋਂ ਇਸ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਹਨਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਦੇ ਵਿੱਚ ਸ਼ਾਮਿਲ ਸਨ। ਉਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਜਰੂਰ ਬਟਾਲਾ ਦੇ ਐਸਐਸਪੀ ਦਫਤਰ ਦੇ ਬਾਹਰ ਧਰਨਾ ਲਗਾਵਾਂਗੇ ਅਤੇ ਆਪਣੀ ਮੰਗ ਮਨਵਾ ਕੇ ਉਠਾਂਗੇ| ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਹਨਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਦੇ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉਤੇ ਹਮਲਾ ਕੀਤਾ ਗਿਆ, ਉਹਨਾਂ ਨੇ ਅੱਗੇ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਦੇ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਹਨਾਂ ਦੇ ਖਿਲਾਫ ਅਸੀਂ ਜਰੂਰ ਸਖਤ ਤੋਂ ਸਖਤ ਕਾਰਵਾਈ ਕਰਵਾਵਾਂਗੇ।

 

(ਰਿਪੋਰਟਰ ਅੰਮ੍ਰਿਤਸਰ: ਮੁਕੇਸ਼ ਮਹਿਰਾ) 

Exit mobile version