July 7, 2024 10:26 am
Durgiana temple

ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ

ਚੰਡੀਗੜ੍ਹ, 25 ਜਨਵਰੀ 2024: ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ (Durgiana Temple) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ ‘ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੀ ਲੈਂਡਲਾਈਨ ‘ਤੇ ਆਈ ਸੀ। ਵੀਰਵਾਰ ਸਵੇਰੇ ਲਗਭਗ 10 ਵਜੇ ਕਾਲ ਆਈ। ਅੱਜ ਸਵੇਰੇ ਮੰਦਿਰ ਕਮੇਟੀ ਨੂੰ ਇੱਕ ਫ਼ੋਨ ਆਇਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਲਕਸ਼ਮੀ ਕਾਂਤਨ ਚਾਵਲਾ ਦੁਰਗਿਆਣਾ ਮੰਦਿਰ ਕਮੇਟੀ ਦੇ ਪ੍ਰਧਾਨ ਹਨ ਅਤੇ ਸਕੱਤਰ ਅਰੁਣ ਖੰਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੁਰਗਿਆਣਾ ਕਮੇਟੀ ਦੇ ਫੋਨ ‘ਤੇ ਇਹ ਦੋਵੇਂ ਕਾਲ ਆਈਆਂ ਹਨ, ਉਨ੍ਹਾਂ ਕਾਲ ‘ਚ ਕਿਹਾ ਕਿ ਜਿਵੇਂ ਮਸੀਤ ਤੋੜੀ ਗਈ, ਇਸ ਤਰ੍ਹਾਂ ਉਹ ਵੀ ਚੱਲੇ ਜਾਣ |

ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਦੁਰਗਿਆਣਾ ਮੰਦਰ (Durgiana Temple) ਕਮੇਟੀ ਦੇ ਮੈਂਬਰ ਵਜੋਂ ਕੰਮ ਕਰਦਿਆਂ 35 ਸਾਲ ਹੋ ਗਏ ਹਨ, ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਨੇ ਦੋ ਵਾਰ ਫੋਨ ਕਰਕੇ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਦੁਰਗਿਆਣਾ ਮੰਦਿਰ ਕਮੇਟੀ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪੁਲਿਸ ਪ੍ਰਸ਼ਾਸਨ ਵਲੋਂ ਦੁਰਗਿਆਣਾ ਮੰਦਿਰ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਪੁਲਿਸ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਹੇ ਹਨ | ਪੁਲਿਸ ਡਾਗ ਸਕੁਐਡ ਦੀ ਵੀ ਮੱਦਦ ਲੈ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ, ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।