July 3, 2024 11:23 am
Amul Milk

Amul Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੂਲ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਚੰਡੀਗੜ੍ਹ, 01 ਅਪ੍ਰੈਲ 2023: ਅਮੂਲ (Amul Milk) ਨੇ ਇਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਇਸ ਵਾਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਵਾਧਾ ਸਿਰਫ ਗੁਜਰਾਤ ਲਈ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਦੋਂ ਅਮੂਲ ਦੁੱਧ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ ਤਾਂ ਗੁਜਰਾਤ ਵਿੱਚ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਸੀ। ਗੁਜਰਾਤ ‘ਚ ਦਸੰਬਰ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਦੁੱਧ ਦੀ ਕੀਮਤ ‘ਚ ਵਾਧਾ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ 1 ਅਪ੍ਰੈਲ 2023 ਤੋਂ ਅਹਿਮਦਾਬਾਦ ਅਤੇ ਸੌਰਾਸ਼ਟਰ-ਕੱਛ ‘ਚ ਦੁੱਧ ਦੀਆਂ ਕੀਮਤਾਂ ‘ਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਚਾਰੇ ਅਤੇ ਢੋਆ-ਢੁਆਈ ਦੇ ਖਰਚੇ ਵਧਣ ਕਾਰਨ ਦੁੱਧ ਦੀ ਕੀਮਤ ਵਧੀ ਹੈ। ਇਸ ਲਈ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਕੀਮਤਾਂ ਵਿੱਚ ਵਾਧੇ ਤੋਂ ਬਾਅਦ ਅਮੂਲ ਮੱਝ ਦੇ ਦੁੱਧ ਦੀ ਕੀਮਤ ਹੁਣ 68 ਰੁਪਏ ਪ੍ਰਤੀ ਲੀਟਰ, ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਸ ਤੋਂ ਇਲਾਵਾ ਅਮੂਲ (Amul Milk) ਸ਼ਕਤੀ ਦੀ ਕੀਮਤ 58 ਰੁਪਏ, ਅਮੂਲ ਗਾਂ ਦੇ ਦੁੱਧ ਦੀ ਕੀਮਤ 54 ਰੁਪਏ, ਅਮੂਲ ਤਾਜ਼ਾ 52 ਰੁਪਏ ਅਤੇ ਅਮੂਲ ਟੀ-ਸਪੈਸ਼ਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹੁਣ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 32 ਰੁਪਏ, ਅਮੂਲ ਤਾਜ਼ਾ 26 ਰੁਪਏ ਅਤੇ ਅਮੂਲ ਸ਼ਕਤੀ 29 ਰੁਪਏ ਪ੍ਰਤੀ ਲੀਟਰ ਹੋਵੇਗੀ।