Ludhiana

ਲੁਧਿਆਣਾ ‘ਚ ਹਾਈ ਟੈਂਸ਼ਨ ਤਾਰ ਦੇ ਸੰਪਰਕ ‘ਚ ਆਉਣ ਕਾਰਨ 8 ਸਾਲਾ ਬੱਚੇ ਦੀ ਮੌਤ

ਲੁਧਿਆਣਾ, 16 ਅਗਸਤ 2023: ਲੁਧਿਆਣਾ ਦੀ ਨਿਊ ਸ਼ਿਵਪੁਰੀ ਕਾਲੋਨੀ ‘ਚ ਹਾਈ ਟੈਂਸ਼ਨ ਤਾਰ ਦੇ ਸੰਪਰਕ ‘ਚ ਆਉਣ ਕਾਰਨ 8 ਸਾਲਾ ਬੱਚੇ ਦੀ ਮੌਤ ਹੋ ਗਈ। ਤਾਰਾਂ ਨੂੰ ਅੱਗ ਲੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਬੱਚੇ ਦੇ ਪਿਓ ਨੇ ਰੌਲਾ ਪਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕਰ ਲਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਬੱਚੇ ਦਾ ਸਰੀਰ 60 ਫੀਸਦੀ ਤੱਕ ਸੜ ਗਿਆ ਸੀ। ਪਰਿਵਾਰ ਵਾਲਿਆਂ ਨੇ ਬੱਚੇ ਨੂੰ ਨਿੱਜੀ ਹਸਪਤਾਲ ਵੀ ਲੈ ਗਏ ਪਰ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਵਜੋਂ ਹੋਈ ਹੈ। ਉਹ ਪਤੰਗ ਦੀ ਡੋਰ ਨੂੰ ਪੱਥਰ ਨਾਲ ਬੰਨ੍ਹ ਕੇ ਖੇਡ ਰਿਹਾ ਸੀ। ਇਸ ਦੇ ਨਾਲ ਹੀ ਉਸ ਨੇ ਜਦੋਂ ਡੋਰ ਨੂੰ ਹਵਾ ਵਿੱਚ ਉਛਾਲਿਆ ਤਾਂ ਹਾਈ ਟੈਂਸ਼ਨ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਕਈ ਘਰਾਂ ਦੇ ਬਿਜਲੀ ਮੀਟਰ ਸੜ ਗਏ।

ਫਿਲਹਾਲ ਬੱਚੇ ਕ੍ਰਿਸ਼ਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਉਹ 3 ਭੈਣਾਂ ਦਾ ਇਕਲੌਤਾ ਭਰਾ ਸੀ।

Scroll to Top