ਊਨਾ ਜ਼ਿਲ੍ਹੇ ‘ਚ ਪਸ਼ੂ ਦੀ ਕਾਰ ਨਾਲ ਟੱਕਰ ਕਾਰਨ ਵਾਪਰਿਆ ਹਾਦਸਾ, ਜੋ ਜਣੇ ਗੰਭੀਰ ਜ਼ਖ਼ਮੀ

Accident

ਚੰਡੀਗੜ੍ਹ, 22 ਅਪ੍ਰੈਲ, 2024: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਪਸ਼ੂ (ਨੀਲਗਊ) ਦੇ ਇੱਕ ਕਾਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ (Accident) ਵਾਪਰ ਗਿਆ। ਪਸ਼ੂ ਦੇ ਟੱਕਰ ਮਾਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਪਿਕਅੱਪ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਅਤੇ ਇੱਕ ਹੋਰ ਸਵਾਰੀ ਗੰਭੀਰ ਜ਼ਖ਼ਮੀ ਹੋ ਗਏ।

ਪੁਲਿਸ ਨੇ ਸਥਾਨਕ ਲੋਕਾਂ ਦੀ ,ਮੱਦਦ ਨਾਲ ਦੋਵਾਂ ਜ਼ਖਮੀਆਂ ਨੂੰ ਖੇਤਰੀ ਹਸਪਤਾਲ ਊਨਾ ਵਿਖੇ ਪਹੁੰਚਾਇਆ, ਜਿੱਥੋਂ ਗੰਭੀਰ ਜ਼ਖਮੀ ਕਾਰ ਚਾਲਕ ਨੂੰ ਊਨਾ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਪੁਲੀਸ ਅਨੁਸਾਰ ਇਹ ਹਾਦਸਾ ਊਨਾ-ਹਮੀਰਪੁਰ ਹਾਈਵੇਅ ’ਤੇ ਸੋਮਵਾਰ ਸਵੇਰੇ ਉਸ ਸਮੇਂ ਵਾਪਰਿਆ (Accident) ਜਦੋਂ ਬਰਨਾਲਾ ਪਿੰਡ ਦਾ ਮਨਪ੍ਰੀਤ ਸਿੰਘ ਆਪਣੇ ਦੋਸਤ ਨਾਲ ਕਾਰ ਨੰਬਰ ਐਚਪੀ78-5564 ’ਚ ਸਵਾਰ ਹੋ ਕੇ ਘਰ ਜਾ ਰਿਹਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।