ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ ਆਸਰਾ ਮਿਲੇਗਾ। ਤਰਨਤਾਰਨ ਜ਼ਿਲ੍ਹੇ ਵਿੱਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿੱਚ ਔਕੜਾਂ ਆ ਰਹੀਆਂ ਸਨ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।