Site icon TheUnmute.com

ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Health Department

ਸ੍ਰੀ ਮੁਕਤਸਰ ਸਾਹਿਬ 31 ਮਈ 2024: ਨਾਲਸਾ -ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਸਰਜਨ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ (anti-drug awareness) ਕਰਨ ਲਈ ਸੈਮੀਨਾਰ ਕਰਵਾਇਆ ਗਿਆ ।

ਇਸ ਮੌਕੇ ਸੁਖਮਿੰਦਰ ਸਿੰਘ ਇੰਚਾਰਜ ਮਾਸ ਮਿਡੀਆ ਵਲੋਂ ਹਾਜਰ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਸ ਤੋਂ ਬਾਅਦ ਵੱਖ-ਵੱਖ ਬੁਲਾਰਿਆ ਵਲੋ ਵੀ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ।

ਇਸ ਦੌਰਾਨ ਸਕੱਤਰ ਕਾਨੂੰਨੀ ਸੇਵਾਵਾਂ ਵਲੋਂ ਉੱਥੇ ਹਾਜ਼ਰ ਆਮ ਲੋਕਾ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸੇ਼ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਨੌਜਵਾਨ ਨਸੇ਼ ਵਰਗੀ ਭੈੜੀ ਅਲਾਮ ਤੋਂ ਪੀੜ੍ਹਤ ਹਨ। ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਜ਼ਿਲ੍ਹਿਆਂ ਦੇ ਵਿਚ ਚੱਲ ਰਹੇ ਓਟ ਕਲੀਨਿਕ ਵਿਚ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ |

ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਦਾ ਹਰੇਕ ਪਿੰਡ ਨਾਲ ਵਾਸਤਾ ਪੈਂਦਾ ਹੈ ਇਸ ਕਰਕੇ ਤੁਸੀ ਇਸ ਸਬੰਧੀ ਉਹਨਾਂ ਪਰਿਵਾਰਾਂ ਦੇ ਬੱਚਿਆ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਉਹਨਾ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਕਿਉਂਕਿ ਇਹ ਨਸ਼ਾ ਪਿੰਡਾਂ ਵਿਚ ਛੋਟੇ ਦੁਕਾਨਦਾਰਾਂ ਵਲੋ ਬੀੜੀ, ਤੰਬਾਕੂ ਜਾਂ ਹੋਰ ਨਸ਼ੇ ਵਾਲੀਆਂ ਚੀਜਾਂ ਆਮ ਹੀ ਪਿੰਡ ਦੇ ਬੱਚਿਆਂ ਵਲੋ ਖਰੀਦੀਆਂ ਜਾਂਦਾ ਹੈ ਉਸ ਤੋਂ ਬਾਅਦ ਉਹਨਾਂ ਨੂੰ ਚਿੱਟੇ ਆਦਿ ਲੱਤ ਲੱਗ ਜਾਂਦੀ ਹੈ ਜਿਸ ਨਾਲ ਪਰਿਵਾਰ ਵਿਚ ਨਸ਼ੇ ਦੀ ਲੱਤ ਕਾਰਨ ਲੜਾਈ ਝਗੜਾ ਰਹਿਣ ਲੱਗ ਜਾਂਦਾ ਹੈ ਅਤੇ ਕਈ ਵਾਰੀ ਜ਼ਿਆਦਾ ਨਸ਼ਾ ਕਾਰਨ ਮੌਤ ਵੀ ਹੋ ਜਾਂਦੀ ਹੈ ਅਤੇ ਪਰਿਵਾਰ ਬਰਬਾਦ ਹੋ ਜਾਂਦੇ ਹਨ।

ਉਹਨਾਂ ਸਿਹਤ ਵਿਭਾਗ ਨੂੰ ਕਿਹਾ ਕਿ ਨਸ਼ਿਆਂ ਦੇ ਖਾਤਮੇ ( (anti-drug awareness) ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਿਆ ਜਾ ਸਕੇ। ਇਯ ਮੌਕੇ ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਚਲਾਈ ਜਾ ਰਹੀ ਸਕੀਮਾਂ ਸਬੰਧੀ ਵੀ ਜਾਣਕਾਰੀ ਮੁਹੱਈਆਂ ਕਰਵਾਓ।

ਇਸ ਮੌਕੇ ਸੁਖਮਿੰਦਰ ਸਿੰਘ ਇੰਚਾਰਜ ਮਾਸ ਮਿਡੀਆ ਵਲੋਂ ਹਾਜ਼ਰ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਸ ਤੋਂ ਬਾਅਦ ਵੱਖ-ਵੱਖ ਬੁਲਾਰਿਆ ਵਲੋ ਵੀ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਵਿਚ ਡਾ. ਨਵਜੋਤ ਕੌਰ, ਸਿਵਲ ਸਰਜਨ, ਡਾ ਕੁਲਤਾਰ ਅਤੇ ਉਹਨਾ ਦਾ ਸਟਾਫ ਵਲੋ ਵੀ ਹਾਜ਼ਰ ਸੀ। ਇਸ ਮੌਕੇ ਪੈਮਫਲੇਟ ਵੀ ਵੰਡੇ ਗਏ। ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਟੋਲ ਫ੍ਰੀ ਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।

Exit mobile version