July 7, 2024 4:53 pm
Harchand Singh barsat

ਹਰਚੰਦ ਸਿੰਘ ਬਰਸਟ ਵੱਲੋਂ ਹਰੇਕ ਆੜ੍ਹਤੀ ਨੂੰ ਪੰਜ-ਪੰਜ ਬੂਟੇ ਲਾਉਣ ਦੀ ਅਪੀਲ

ਐਸ.ਏ.ਐਸ. ਨਗਰ (ਮੋਹਾਲੀ), 08 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 120 ਲੱਖ ਬੂਟੇ ਲਗਾਉਣ ਦਾ ਟਿੱਚਾ ਮਿੱਥਿਆ ਗਿਆ ਹੈ ਤੇ 50 ਹਜ਼ਾਰ ਬੂਟੇ ਪੰਜਾਬ ਮੰਡੀ ਬੋਰਡ ਵੱਲੋ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਮੁੱਖ ਦਫਤਰ, ਮੰਡੀ ਬੋਰਡ ਵਿਖੇ ਸ. ਹਰਚੰਦ ਸਿੰਘ ਬਰਸਟ (Harchand Singh Barsat) , ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਨੂੰ ਉਤਸਾਹਿਤ ਕਰਦੇ ਹੋਏ ਬੂਟੇ ਲਗਾਉਣ ਮੌਕੇ ਕੀਤਾ ਗਿਆ।

ਇਸ ਮੌਕੇ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਇਸ ਮੁਹਿੰਮ ਤਹਿਤ ਪਹਿਲਾਂ ਸਮਾਣਾ, ਪਟਿਆਲਾ, ਬੰਗਾ ਤੇ ਫਤਿਹਗੜ੍ਹ ਸਾਹਿਬ ਵਿਖੇ ਵੱਧ ਤੋ ਵੱਧ ਬੂਟੇ ਲਗਾਏ ਗਏ ਹਨ। ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਤੇ ਚੰਗਾ ਬਨਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਜੇਕਰ ਹਰਿਆਲੀ ਹੋਵੇਗੀ ਤਾਂ ਵਾਤਾਵਰਨ ਵਿੱਚ ਆਕਸੀਜ਼ਨ ਦੀ ਕਮੀ ਨਹੀਂ ਹੋਵੇਗੀ।

ਸ. ਬਰਸਟ (Harchand Singh Barsat) ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਪਲਾਂਟੇਸ਼ਨ ਕੀਤੀ ਜਾਵੇ ਅਤੇ ਬੂਟਿਆਂ ਦੀ ਸੰਭਾਲ ਵੀ ਕੀਤੀ ਜਾਵੇ। ਉਹਨਾਂ ਕਿਹਾ ਕਿ ਘੱਟੋ-ਘੱਟ 5 ਬੂਟੇ ਹਰੇਕ ਆੜ੍ਹਤੀ ਅਤੇ ਹੋਰ ਅਧਿਕਾਰੀਆਂ ਵੱਲੋਂ ਲਗਾਏ ਜਾਣ। ਇਸ ਮੌਕੇ ਅੰਮ੍ਰਿਤ ਕੌਰ ਗਿੱਲ, ਸਕੱਤਰ, ਮੰਡੀ ਬੋਰਡ, ਗੁਰਦੀਪ ਸਿੰਘ ਇੰਨਜੀਨੀਅਰ ਇਨ ਚੀਫ, ਮਨਜੀਤ ਸਿੰਘ ਸੰਧੂ ਜੀ.ਐਮ. ਇਨਫੋਰਸਮੈਂਟ, ਜਤਿੰਦਰ ਸਿੰਘ ਭੰਗੂ ਚੀਫ ਇੰਨਜੀਨੀਅਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।