July 5, 2024 1:18 am
Poonch

ਸੁਰੱਖਿਆ ਬਲਾਂ ਵੱਲੋਂ ਪੁੰਛ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਇਕ ਅੱਤਵਾਦੀ ਢੇਰ

ਚੰਡੀਗੜ੍ਹ, 06 ਸਤੰਬਰ 2023: ਅੱਜ ਸੁਰੱਖਿਆ ਬਲਾਂ ਨੇ ਭਾਰਤ-ਪਾਕਿਸਤਾਨ ਕੰਟਰੋਲ ਰੇਖਾ ਦੇ ਨਾਲ ਪੁੰਛ (Poonch) ਜ਼ਿਲ੍ਹੇ ਦੀ ਮੰਡੀ ਤਹਿਸੀਲ ਦੇ ਸਾਬਜਿਆਂ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ । ਸੁਰੱਖਿਆ ਬਲਾਂ, ਸੈਨਾ ਅਤੇ ਪੁਲਿਸ ਨੇ ਕੰਟਰੋਲ ਰੇਖਾ ਦੇ ਅੱਗੇ ਛਾਪੜਿਆਂ ਖੇਤਰ ਵਿੱਚ ਪਾਕਿਸਤਾਨ ਦੇ ਕਬਜ਼ੇ ਵਾਲੇ ਖੇਤਰ ਵਿੱਚ ਦੋ ਅੱਤਵਾਦੀਆਂ ਦੀ ਘੁਸਪੈਠ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ, ਜਦਕਿ ਦੂਜਾ ਅੱਤਵਾਦੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

ਇਸ ਦੌਰਾਨ ਦੇਰ ਸ਼ਾਮ ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀ ਦੀ ਲਾਸ਼ ਅਤੇ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਇਕ ਹੋਰ ਅੱਤਵਾਦੀ ਦੀ ਭਾਲ ਵਿਚ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।