Rajpura

ਰਾਜਪੁਰਾ ਵਿਖੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਦੇ ਵਿਅਕਤੀ ਨੂੰ ਮੌਕੇ ‘ਤੇ ਕੀਤਾ ਕਾਬੂ

ਪਟਿਆਲਾ,17 ਮਈ 2023: ਅੱਜ ਰਾਜਪੁਰਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਸਾਹਿਲ ਨਾਮ ਦੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪੈਰਾਂ ਵਿੱਚ ਬੂਟ ਪਾ ਕੇ ਦਰਬਾਰ ਸਾਹਿਬ ਜਾਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਕਤ ਵਿਅਕਤੀ ਨੂੰ ਇਕ ਵਾਰ ਤਾਂ ਬਾਹਰ ਕੱਢ ਦਿੱਤਾ ਗਿਆ ਪਰ ਜਦੋਂ ਉਕਤ ਵਿਅਕਤੀ ਦੁਬਾਰਾ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਲੱਗਾ ਤਾਂ ਉੱਥੇ ਮੌਜੂਦ ਸੰਗਤ ਨੇ ਉਕਤ ਵਿਅਕਤੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ | ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਦਾ ਕਹਿਣਾ ਹੈ ਕਿ ਉਕਤ ਵਿਕਤੀ ਦੇ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ |

Scroll to Top